ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਰੋਡਵੇਜ਼ , ਪਨਬੱਸ ਤੇ PRTC ਦੇ ਕੈਜ਼ੂਅਲ ਵਿਭਾਗ ਨੇ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ 14 ਤੋਂ 16 ਅਗਸਤ ਤੱਕ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਕੱਚੇ ਮੁਲਾਜ਼ਮਾਂ ਵਲੋਂ ਅੱਜ ਲੁਧਿਆਣਾ ਦੇ ਬੱਸ ਸਟੈਂਡ ਅੱਗੇ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਡਿਪੂ ਦੇ ਗੇਟ ਕੀਪਰ ਪ੍ਰਵੀਨ ਨੇ ਦੱਸਿਆ ਕਿ ਪੰਜਾਬ 'ਚ ਠੇਕਾ ਪ੍ਰਥਾ ਲਾਗੂ ਹੈ। ਕਈ ਮੁਲਾਜ਼ਮਾਂ ਨੂੰ ਵਿਭਾਗ 'ਚ ਕੰਮ ਕਰਦੇ ਕਈ ਸਾਲ ਹੋ ਗਏ ਹਨ ਪਰ ਹਾਲੇ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀ ਹੋਈਆਂ ਹਨ । ਉਨ੍ਹਾਂ ਨੇ ਕਿਹਾ ਪਿਛਲੀਆਂ ਸਰਕਾਰਾਂ ਵਾਂਗ ਆਪ ਪਾਰਟੀ ਦੀ ਸਰਕਾਰ ਵੀ ਧੋਖਾ ਦੇ ਰਹੀ ਹੈ । ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਅਸੀਂ ਰੁਕੇ ਹੋਏ ਹਾਂ । CM ਮਾਨ ਨਾਲ ਕਈ ਵਾਰ ਅਧਿਕਾਰੀਆਂ ਦੀਆਂ ਮੀਟਿੰਗਾਂ ਹੋਈਆਂ ,ਉਦੋਂ ਸਾਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਜਲਦ ਪੂਰਾ ਕੀਤੀਆਂ ਜਾਣਗੀਆਂ ਪਰ ਅੱਜ ਤੱਕ ਸਾਡੀ ਕੋਈ ਮੰਗ ਪੂਰੀ ਨਹੀ ਹੋਈ ।
by jaskamal