ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਜੇਲ੍ਹ 'ਚ ਬੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੱਲ ਯਾਨੀ 1 ਅਪ੍ਰੈਲ ਨੂੰ ਰਿਹਾਅ ਹੋ ਸਕਦੇ ਹਨ। ਇਸ ਬਾਰੇ ਨਵਜੋਤ ਸਿੱਧੂ ਨੇ ਆਪਣੇ ਟਵਿੱਟਰ 'ਤੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ। ਪੋਸਟ 'ਚ ਲਿਖਿਆ ਗਿਆ ਕਿ : 1 ਅਪ੍ਰੈਲ ਨੂੰ ਨਵਜੋਤ ਸਿੱਧੂ ਭਲਕੇ ਪਟਿਆਲਾ ਜੇਲ੍ਹ ਤੋਂ ਬਾਹਰ ਆ ਜਾਣਗੇ । ਦੱਸ ਦਈਏ ਕਿ ਨਵਜੋਤ ਸਿੱਧੂ ਰੋਡਰੇਜ਼ ਮਾਮਲੇ 'ਚ 1 ਸਾਲ ਦੀ ਸਜ਼ਾ ਸੁਣਾਈ ਗਈ ਸੀ । ਜਿਸ ਦੇ ਚਲਦੇ ਉਹ ਪਟਿਆਲਾ ਜੇਲ੍ਹ 'ਚ ਬੰਦ ਸੀ।
ਪਟਿਆਲਾ ਤੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਨਰਿੰਦਰ ਲਾਲੀ ਨੇ ਕਿਹਾ ਕਿ ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਸਾਰੀਆਂ ਤਿਆਰੀਆਂ ਪੂਰੀਆਂ ਹੋ ਚੁੱਕਿਆ ਹਨ । ਉਨ੍ਹਾਂ ਨੇ ਕਿਹਾ ਜੇਲ੍ਹ ਤੋਂ ਬਾਹਰ ਆਉਂਦੇ ਹੀ ਨਵਜੋਤ ਸਿੱਧੂ ਪਹਿਲਾਂ ਗੁਰੂਦੁਆਰਾ ਸਾਹਿਬ ਮੱਥਾ ਟੇਕਣ ਲਈ ਜਾਣਗੇ । ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਪਿਛਲੇ ਦਿਨੀਂ ਪੋਸਟ ਸਾਂਝੀ ਕਰਦੇ ਕਿਹਾ ਸੀ ਕਿ ਉਨ੍ਹਾਂ ਨੂੰ ਦੂਜੀ ਸਟੇਜ ਦਾ ਕੈਂਸਰ ਹੈ। ਜਿਸ ਕਾਰਨ ਉਨ੍ਹਾਂ ਦੀ ਚੰਡੀਗੜ੍ਹ 'ਚ ਸਰਜਰੀ ਕੀਤੀ ਜਾਵੇਗੀ । ਭਾਵੁਕ ਹੁੰਦੇ ਨਵਜੋਤ ਕੌਰ ਨੇ ਕਿਹਾ ਉਹ ਉਸ ਜ਼ੁਲਮ ਦੀ ਸਜ਼ਾ ਕੱਟ ਰਹੇ ਹਨ, ਜੋ ਉਨ੍ਹਾਂ ਨੇ ਕੀਤਾ ਹੀ ਨਹੀ ।