by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਠਾਨਕੋਟ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ,ਜਿੱਥੇ ਬਿਜਲੀ ਗੁੱਲ ਹੋਣ ਤੋਂ ਪ੍ਰੇਸ਼ਾਨ ਲੋਕਾਂ ਨੇ ਬਿਜਲੀ ਦਫਤਰ 'ਚ ਵੜ ਕੇ ਜੇਈ ਨਾਲ ਕੁੱਟਮਾਰ ਕੀਤੀ ਹੈ। ਦੱਸਿਆ ਜਾ ਰਿਹਾ ਪਠਾਨਕੋਟ ਦੇ ਕਈ ਇਲਾਕਿਆਂ 'ਚ ਕਾਫੀ ਦਿਨਾਂ ਤੋਂ ਬਿਜਲੀ ਦੇ ਕੱਟ ਲੱਗ ਰਹੇ ਸਨ। ਜਿਸ ਕਾਰਨ ਲੋਕਾਂ ਨੇ ਪ੍ਰੇਸ਼ਾਨ ਹੋ ਕੇ ਬੀਤੀ ਦਿਨੀ ਬਿਜਲੀ ਦਫਤਰ ਅੰਦਰ ਵੜ ਕੇ ਜੇਈ ਨਾਲ ਲੜਾਈ ਕਰਨੀ ਸ਼ੁਰੂ ਕਰ ਦਿੱਤੀ। ਲੜਾਈ ਇੰਨੀ ਵੱਧ ਗਈ ਕਿ ਲੋਕਾਂ ਨੇ ਕੁੱਟਮਾਰ ਕਰਨ ਤੋਂ ਬਾਅਦ ਜੇਈ ਦਾ ਸਿਰ ਪਾੜ ਦਿੱਤਾ । ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਜੇਈ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ।ਫਿਲਹਾਲ ਅਧਿਕਾਰੀਆਂ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।