ਆਦਮਪੁਰ ਏਅਰਪੋਰਟ ਸਬੰਧੀ ਅਹਿਮ ਖਬਰ, ਯਾਤਰੀਆਂ ਨੂੰ ਮਿਲੇਗੀ ਇਹ ਸਹੂਲਤ

by jaskamal

ਪੱਤਰ ਪ੍ਰੇਰਕ : ਆਦਮਪੁਰ ਸਿਵਲ ਏਅਰਪੋਰਟ ਤੋਂ ਉਡਾਣਾਂ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ ਜਲਦ ਹੀ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। ਆਦਮਪੁਰ ਸਿਵਲ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਨਾਲ ਦੋਆਬਾ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਸੰਸਦ ਮੈਂਬਰ ਰਿੰਕੂ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਸੀ। ਸੰਸਦ ਮੈਂਬਰ ਰਿੰਕੂ ਨੇ ਜਲੰਧਰ ਦੇ ਲੋਕਾਂ ਦੀ ਸਹੂਲਤ ਲਈ ਉਕਤ ਹਵਾਬਾਜ਼ੀ ਮੰਤਰੀ ਨੂੰ ਪੱਤਰ ਵੀ ਸੌਂਪਿਆ ਸੀ।

ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਹੈ ਕਿ ਆਦਮਪੁਰ ਹਵਾਈ ਅੱਡੇ ਤੋਂ ਜਲਦੀ ਹੀ ਕਈ ਸ਼ਹਿਰਾਂ ਲਈ ਉਡਾਣਾਂ ਸ਼ੁਰੂ ਹੋਣਗੀਆਂ, ਜਿਸ ਦੇ ਮੱਦੇਨਜ਼ਰ ਸਰਕਾਰ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੈਂਗਲੁਰੂ, ਕੋਲਕਾਤਾ ਅਤੇ ਗੋਆ ਲਈ ਉਡਾਣਾਂ ਲਈ ਰੂਟ ਅਲਾਟ ਕੀਤੇ ਹਨ। ਤੁਹਾਨੂੰ ਦੱਸ ਦੇਈਏ ਕਿ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਐਮ ਸਿੰਧੀਆ ਨੇ ਸੰਸਦ ਮੈਂਬਰ ਰਿੰਕੂ ਨੂੰ ਇੱਕ ਪੱਤਰ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਮੰਤਰਾਲੇ ਨੇ ਕਿਹਾ ਕਿ ਆਦਮਪੁਰ ਰੂਟਾਂ ਲਈ ਵੱਖ-ਵੱਖ ਏਅਰਲਾਈਨਜ਼ ਅਲਾਟ ਕੀਤੀਆਂ ਗਈਆਂ ਹਨ।