ਪੱਤਰ ਪ੍ਰੇਰਕ : ਕਿਸਾਨਾਂ ਦੇ ਅੰਦੋਲਨ ਦਰਮਿਆਨ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਗਿਆ ਹੈ। ਇਸ ਬਾਰੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਮਾਰਚ ਸਬੰਧੀ ਫੈਸਲਾ ਉਸੇ ਦਿਨ ਲਿਆ ਜਾਵੇਗਾ।
ਇਸ ਦੇ ਨਾਲ ਹੀ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਮਾਰੇ ਗਏ ਬਠਿੰਡਾ ਦੇ ਕਿਸਾਨ ਸ਼ੁਭਕਰਨ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ। ਪਰਿਵਾਰ ਦੀ ਮੰਗ ਹੈ ਕਿ ਇਸ ਮਾਮਲੇ ਵਿੱਚ ਪਹਿਲਾਂ ਕਤਲ ਦੀ ਐਫਆਈਆਰ ਦਰਜ ਕੀਤੀ ਜਾਵੇ। ਰਜਿਸਟਰ ਹੋਣ ਤੋਂ ਬਾਅਦ ਹੀ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਤੁਹਾਨੂੰ ਦੱਸ ਦੇਈਏ ਕਿ ਐਮ.ਐਸ.ਪੀ. ਹੋਰ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਜਦੋਂ ਕਿਸਾਨ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਵਧਣ ਲੱਗੇ ਤਾਂ ਹਰਿਆਣਾ ਪੁਲਿਸ ਨੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਅਤੇ ਪਲਾਸਟਿਕ ਦੀਆਂ ਗੋਲੀਆਂ ਦਾਗੀਆਂ, ਜਿਸ ਵਿੱਚ ਬਠਿੰਡਾ ਦੇ ਪਿੰਡ ਬੱਲੋ ਦਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਮਾਰਿਆ ਗਿਆ।