by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਗਠਜੋੜ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ 'ਤੇ ਵੱਖ -ਵੱਖ ਆਗੂਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ, ਉੱਥੇ ਹੀ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਅਕਾਲੀ ਦਲ ਭਾਜਪਾ ਵਿਚਾਲੇ ਗੱਠਜੋੜ ਹੋਣਾ ਤੈਅ ਹੈ । ਹੁਣ ਸਿਰਫ ਆਗੂਆਂ ਵਲੋਂ ਗੱਠਜੋੜ ਦੇ ਐਲਾਨ ਦੀ ਉਡੀਕ ਕੀਤੀ ਜਾ ਰਹੀ ਹੈ , ਹਾਲਾਂਕਿ ਦੋਵਾਂ ਪਾਰਟੀਆਂ ਵਲੋਂ ਕੋਈ ਅਧਿਕਾਰਤ ਪੁਸ਼ਟੀ ਨਹੀ ਕੀਤੀ ਗਈ । ਦੱਸਣਯੋਗ ਹੈ ਕਿ ਬੀਤੀ ਦਿਨੀਂ ਭਾਜਪਾ ਵਲੋਂ ਸੁਨੀਲ ਜਾਖੜ ਨੂੰ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ, ਜਦਕਿ ਆਂਧਰਾ ਪ੍ਰਦੇਸ਼ ਦੇ ਸਾਬਕਾ CM ਕਿਰਨ ਕੁਮਾਰ ਨੂੰ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦਾ ਮੈਬਰ ਬਣਾਇਆ ਗਿਆ ।