by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇੱਕ ਪਾਸੇ ਆਮ ਆਦਮੀ ਪਾਰਟੀ ਵਲੋਂ ਦਾਅਵਾ ਕੀਤਾ ਜਾਂਦਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ। ਉੱਥੇ ਹੀ ਹੁਣ ਜਲੰਧਰ ਵਿੱਚ ਪੰਜਾਬ ਦਾ ਪਹਿਲਾਂ 'Women Friendly' ਸ਼ਰਾਬ ਦਾ ਠੇਕਾ ਖੁੱਲ੍ਹਿਆ ਗਿਆ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਦੱਸਿਆ ਜਾ ਰਿਹਾ ਲਿਕਰ ਸਟੂਡੀਓ ਨਾਮ ਇਹ ਸ਼ਰਾਬ ਠੇਕਾ ਮਹਿਲਾਵਾਂ ਨੂੰ ਧਿਆਨ 'ਚ ਰੱਖਕੇ ਬਣਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਤਸਵੀਰਾਂ ਨੂੰ ਲੈ ਕੇ ਰਾਜਾ ਵੜਿੰਗ ਨੇ ਕਿਹਾ ਕਿ ਮਹਿਲਾਵਾਂ ਲਈ ਸ਼ਰਾਬ ਦੇ ਠੇਕੇ ਖੋਲ੍ਹਣਾ ਸ਼ਰਮਨਾਕ ਹੈ । 4 ਮਹੀਨਿਆਂ 'ਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਾਲਿਆਂ ਨੇ ਹੁਣ ਮਹਿਲਾਵਾਂ ਨੂੰ ਸ਼ਰਾਬ ਦੀ ਆਦੀ ਬਣਾਉਣ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਨੇ ਕਿਹਾ ਨਸ਼ਾ ਪੰਜਾਬ ਦੇ ਨੌਜਵਾਨਾਂ ਨੂੰ ਨਿਗਲ ਚੁੱਕਾ । ਰੋਜ਼ਾਨਾ ਹੀ ਨਸ਼ੇ ਦੀ ਚਪੇਟ 'ਚ ਆਉਣ ਕਾਰਨ ਹਜ਼ਾਰਾਂ ਨੌਜਵਾਨਾਂ ਦੀ ਜਾਨ ਚੱਲੀ ਜਾਂਦੀ ਹੈ ।