by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 10 ਜੂਨ ਨੂੰ ਹੋਵੇਗੀ। ਦੱਸਿਆ ਜਾ ਰਿਹਾ ਇਸ ਵਾਰ ਦੀ ਕੈਬਨਿਟ ਮੀਟਿੰਗ ਮਾਨਸਾ 'ਚ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਵਿਚਾਰ -ਚਰਚਾ ਕੀਤੀ ਜਾਵੇਗੀ। CM ਭਗਵੰਤ ਮਾਨ ਨੇ ਕਿਹਾ ਕਿ ਵਾਅਦੇ ਅਨੁਸਾਰ ਹੁਣ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 10 ਜੂਨ ਨੂੰ ਮਾਨਸਾ ਵਿਖੇ ਹੋਵੇਗੀ। ਦੱਸ ਦਈਏ ਕਿ ਪਹਿਲੇ ਪੰਜਾਬ ਸਰਕਾਰ ਵਲੋਂ ਲੁਧਿਆਣਾ ਤੇ ਜਲੰਧਰ ਵਿੱਚ ਕੈਬਨਿਟ ਮੀਟਿੰਗ ਕੀਤੀ ਗਈ ਸੀ । ਇਸ ਮੀਟਿੰਗ ਦੌਰਾਨ ਲੋਕਾਂ ਦੇ ਮਾਮਲਿਆਂ ਨੂੰ ਹੱਲ ਕੀਤਾ ਜਾਵੇਗਾ ।