by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਪਾਕਿਸਤਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਅਮਰੀਕਾ ਨਾਲ ਦੁਸ਼ਮਣੀ ਨਹੀਂ ਰੱਖ ਸਕਦਾ। ਸ਼ਾਹਬਾਜ਼ ਨੇ ਕਿਹਾ ਕਿ ਉਨ੍ਹਾਂ ਨੂੰ ਅਫਸੋਸ ਹੈ ਕਿ ਪਿਛਲੀ ਸਰਕਾਰ ਨੇ ਚੀਨ, ਸਾਊਦੀ ਅਰਬ, ਕਤਰ ਤੇ ਅਮਰੀਕਾ ਸਮੇਤ ਉਹਨਾਂ ਦੇਸ਼ਾਂ ਨੂੰ ਨਾਰਾਜ਼ ਕੀਤਾ ਸੀ, ਜਿਹਨਾਂ ਨੇ ਮੁਸ਼ਕਲ ਸਮੇਂ ਵਿੱਚ ਪਾਕਿਸਤਾਨ ਦੀ ਮਦਦ ਕੀਤੀ ਸੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ 'ਪਾਕਿਸਤਾਨ ਕਿਸੇ ਵੀ ਕੀਮਤ 'ਤੇ ਅਮਰੀਕਾ ਨਾਲ ਦੁਸ਼ਮਣੀ ਨਹੀਂ ਰੱਖ ਸਕਦਾ। ਉਹਨਾਂ ਨੇ ਕਿਹਾ ਕਿ ਪਾਕਿਸਤਾਨ ਅਤੇ ਅਮਰੀਕਾ ਵਿਚਾਲੇ ਅਵਿਸ਼ਵਾਸ ਨੂੰ ਖ਼ਤਮ ਕਰਨ ਦੀ ਲੋੜ ਹੈ ਅਤੇ ਦੋਵਾਂ ਦੇਸ਼ਾਂ ਨੂੰ ਇਹ ਦੇਖਣ ਦੀ ਲੋੜ ਹੈ ਕੀ ਉਹਨਾਂ ਨੇ ਅਤੀਤ ਵਿਚ ਕੋਈ ਗਲਤੀ ਤਾਂ ਨਹੀਂ ਕੀਤੀ।