ਦਿੱਲੀ (ਦੇਵ ਇੰਦਰਜੀਤ) : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕੈਂਪ ਦਫ਼ਤਰ 'ਚ ਇਕ ਉੱਚ ਪੱਧਰੀ ਬੈਠਕ ਕੀਤੀ। ਇਸ 'ਚ ਬਲੈਕ ਫੰਗਸ ਦੀ ਰੋਕਥਾਮ ਤੇ ਮਰੀਜ਼ਾਂ ਦੇ ਇਲਾਜ ਦੇ ਸਬੰਧ 'ਚ ਕਈ ਮਹਤੱਵਪੂਰਨ ਫ਼ੈਸਲੇ ਲਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਧਾਨੀ 'ਚ ਬਲੈਕ ਫੰਗਸ ਦੇ ਜ਼ਿਆਦਾ ਮਾਮਲੇ ਆ ਸਕਦੇ ਹਨ। ਅਜਿਹੇ 'ਚ ਇਸ ਬਿਮਾਰੀ ਦੇ ਇਲਾਜ ਲਈ ਸਹੀ ਮਾਤਰਾ 'ਚ ਦਵਾਈਆਂ ਦਾ ਇੰਤਜ਼ਾਮ ਕੀਤਾ ਜਾਵੇ।
ਦੇਸ਼ ਦੀ ਰਾਜਧਾਨੀ ਦਿੱਲੀ 'ਚ ਬਲੈਕ ਫੰਗਸ ਦੇ ਮਾਮਲੇ ਵਧਦੇ ਜਾ ਰਹੇ ਹਨ। ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਜਾਣਕਾਰੀ ਦਿੱਤੀ ਹੈ ਕਿ ਦਿੱਲੀ 'ਚ ਹੁਣ ਤਕ ਬਲੈਕ ਫੰਗਸ ਦੇ 197 ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ, ਬਲੈਕ ਫੰਗਸ ਦੇ ਵਧਦੇ ਮਰੀਜ਼ਾਂ ਨੂੰ ਦੇਖਦਿਆਂ ਦਿੱਲੀ ਸਰਕਾਰ ਨੇ ਤਿੰਨ ਡੈਡੀਕੇਟੇਡ ਟ੍ਰੀਟਮੈਂਟ ਸੈਂਟਰ ਬਣਾਉਣ ਦਾ ਫ਼ੈਸਲਾ ਲਿਆ ਹੈ। ਇਹ ਸੈਂਟਰ ਲੋਕਨਾਇਕ, ਜੀਟੀਬੀ ਤੇ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਬਣਾਏ ਜਾਣਗੇ। ਇਸ ਨਾਲ ਹੀ ਬਿਮਾਰੀ ਤੋਂ ਬਚਾਅ ਲਈ ਜਨਤਾ ਨੂੰ ਜਾਗਰੂਕ ਵੀ ਕੀਤਾ ਜਾਵੇਗਾ।