by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਕੈਂਟ ਦੀ ਸੀਟ 'ਤੇ ਪਿਛਲੀਆਂ 5 ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੇ ਤਿੰਨ ਵਾਰ ਜਿੱਤ ਦਰਜ ਕੀਤੀ ਹੈ ਜਦਕਿ ਦੋ ਵਾਰ ਅਕਾਲੀ ਦਲ ਦੀ ਝੋਲੀ ਵਿਚ ਇਹ ਸੀਟ ਪਈ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੇ ਮੁੜ ਪਰਗਟ ਸਿੰਘ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ, ਜਿੱਥੇ ਇਨ੍ਹਾਂ ਦਾ ਮੁਕਾਬਲਾ ਅਕਾਲੀ ਦਲ ਦੇ ਜਗਬੀਰ ਸਿੰਘ ਬਰਾੜ , ‘ਆਪ’ ਦੇ ਸੁਰਿੰਦਰ ਸਿੰਘ ਸੋਢੀ, ਸੰਯੁਕਤ ਸਮਾਜ ਮੋਰਚਾ ਵੱਲੋਂ ਜਸਵਿੰਦਰ ਸਿੰਘ ਸੰਘਾ ਅਤੇ ਭਾਜਪਾ ਦੇ ਸਰਬਜੀਤ ਸਿੰਘ ਮੱਕੜ ਨਾਲ ਹੋਵੇਗਾ।
ਦੱਸ ਦਈਏ ਕੇ ਸਰਬਜੀਤ ਸਿੰਘ ਮੱਕੜ ਨੇ 2017 ਦੀ ਚੋਣ ਅਕਾਲੀ ਦਲ ਦੇ ਉਮੀਦਵਾਰ ਵਜੋਂ ਲੜੀ ਸੀ ਤੇ ਹਾਰ ਗਏ ਸਨ।ਇਸ ਵਾਰ ਅਕਾਲੀ ਦਲ ਵੱਲੋਂ ਜਗਬੀਰ ਬਰਾੜ ਨੂੰ ਟਿਕਟ ਦਿੱਤੇ ਜਾਣ ਕਾਰਨ ਨਾਰਾਜ਼ ਮੱਕੜ ਭਾਜਪਾ ਚ ਸ਼ਾਮਲ ਹੋ ਗਏ ਸਨ।