by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ ਉੜਮੁੜ ਵਿਖੇ ਨੇ ਇਕ ਔਰਤ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ. ਆਈ. ਜਬਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਹ ਮਾਮਲਾ ਅਨਮੋਲ ਦੀਪ ਕੌਰ ਪੁੱਤਰੀ ਸੁਲੱਖਣ ਸਿੰਘ ਵਾਸੀ ਹੰਬੜਾਂ ਹਾਲ ਵਾਸੀ ਬੁਲਾਵਾੜੀ ਸਾਧੂ ਆਸ਼ਰਮ ਹੁਸ਼ਿਆਰਪੁਰ ਦੇ ਬਿਆਨ ਦੇ ਆਧਾਰ 'ਤੇ ਉਸ ਦੇ ਪਤੀ ਉਪਨੀਤ ਸਿੰਘ ਪੁੱਤਰ ਸੋਢੀ ਸਿੰਘ ਵਾਸੀ ਸ਼ੇਰਪੁਰ ਗਲਿੱਡ ਦੇ ਖਿਲਾਫ ਦਰਜ ਕੀਤਾ ਹੈ।
ਅਨਮੋਲ ਦੀਪ ਨੇ ਦੋਸ਼ ਲਾਇਆ ਸੀ ਕਿ ਉਸ ਦਾ ਸਹੁਰਾ ਪਰਿਵਾਰ ਦਾਜ ਦੀ ਮੰਗ ਨੂੰ ਲੈਕੇ ਤੰਗ ਪਰੇਸ਼ਾਨ ਕਰਦੇ ਹਨ ਅਤੇ 25 ਲੱਖ ਦੀ ਮੰਗ ਪੂਰੀ ਨਾ ਹੋਣ ਕਰਕੇ ਉਸ ਨਾਲ ਮਾਰ ਕੁਟਾਈ ਕੀਤੀ ਗਈ ਅਤੇ ਕਮਰੇ ਵਿਚ ਬੰਦ ਰੱਖਿਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।