by jaskamal
ਨਿਊਜ਼ ਡੈਸਕ : ਪਠਾਨਕੋਟ ਦੇ ਵਾਰਡ ਨੰਬਰ 16 ਦੇ ਬੂਥ ਨੰਬਰ-24, 25, 26 ’ਤੇ ਅੱਜ ਭਾਜਪਾ ਤੇ ਕਾਂਗਰਸੀ ਵਰਕਰਾਂ ’ਚ ਗਰਮਾ-ਗਰਮੀ ਹੋਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਸਬੰਧੀ ਜਾਣਕਾਰੀ ਮਿਲਣ ’ਤੇ ਭਾਜਪਾ ਦੇ ਸੂਬਾ ਪ੍ਰਧਾਨ ਤੇ ਪਠਾਨਕੋਟ ਦੇ ਭਾਜਪਾ ਉਮੀਦਵਾਰ ਅਸ਼ਵਨੀ ਸ਼ਰਮਾ ਮੌਕੇ ’ਤੇ ਪਹੁੰਚ ਗਏ।
ਅਸ਼ਵਨੀ ਸ਼ਰਮਾ ਦੇ ਪਹੁੰਚਣ ’ਤੇ ਵਾਰਡ ਨੰਬਰ-16 ਦੇ ਮੌਜੂਦਾ ਕੌਂਸਲਰ ਦੇ ਪਤੀ ਧਰਮਪਾਲ ਪੱਪੂ ਬਹਿਸ ਕਰਦੇ ਹੋਏ ਨਜ਼ਰ ਆਏ।ਇਸ ਦੇ ਨਾਲ ਹੀ ਉਕਤ ਸਥਾਨ ’ਤੇ ਪੁਲਸ ਅਧਿਕਾਰੀ ਵੀ ਪਹੁੰਚ ਗਏ। ਪੁਲਸ ਅਧਿਕਾਰੀਆਂ ਵਲੋਂ ਇਸ ਮਾਮਲੇ ਨੂੰ ਸ਼ਾਂਤ ਕਰਨ ਦੀ ਕੋਿਸ਼ਸ਼ ਕੀਤੀ ਗਈ।