ਜੈਪੁਰ (ਰਾਘਵ): ਰਾਜਸਥਾਨ ਦੇ ਬਾੜਮੇਰ ਜ਼ਿਲੇ ਦੇ ਸਦਰ ਥਾਣਾ ਖੇਤਰ 'ਚ ਐਤਵਾਰ ਨੂੰ ਇਕ ਔਰਤ ਨੇ ਆਪਣੇ 4 ਬੱਚਿਆਂ ਨੂੰ ਖੇਤ 'ਚ ਬਣੀ ਪਾਣੀ ਵਾਲੀ ਟੈਂਕੀ 'ਚ ਸੁੱਟ ਦਿੱਤਾ ਅਤੇ ਉਸ 'ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਵੀ ਕੀਤੀ।
ਪੁਲਸ ਨੇ ਦੱਸਿਆ ਕਿ ਢਾਨੇ ਕਾ ਤਾਲਾ ਪਿੰਡ 'ਚ ਹੇਮੀ ਦੇਵੀ (35) ਨੇ ਆਪਣੇ 4 ਬੱਚਿਆਂ ਨੂੰ ਖੇਤ ਦੇ ਕੋਲ ਪਾਣੀ ਦੀ ਟੈਂਕੀ 'ਚ ਸੁੱਟ ਦਿੱਤਾ, ਜਿਸ ਤੋਂ ਬਾਅਦ ਉਸ ਨੇ ਖੁਦ ਵੀ ਉਸ 'ਚ ਛਾਲ ਮਾਰ ਦਿੱਤੀ। ਬਾੜਮੇਰ ਦੇ ਪੁਲਿਸ ਸੁਪਰਡੈਂਟ ਨਰਿੰਦਰ ਸਿੰਘ ਮੀਨਾ ਨੇ ਕਿਹਾ, 'ਇੱਕ ਔਰਤ ਨੇ ਚਾਰ ਬੱਚਿਆਂ ਨੂੰ ਪਾਣੀ ਦੀ ਟੈਂਕੀ ਵਿੱਚ ਸੁੱਟ ਦਿੱਤਾ। ਇਸ ਤੋਂ ਬਾਅਦ ਉਸ ਨੇ ਖੁਦ ਵੀ ਟੈਂਕੀ 'ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਚਾਰੇ ਬੱਚਿਆਂ ਦੀ ਪਾਣੀ 'ਚ ਡੁੱਬਣ ਕਾਰਨ ਮੌਤ ਹੋ ਗਈ। ਔਰਤ ਨੂੰ ਬਚਾ ਲਿਆ ਗਿਆ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।
ਪੁਲਸ ਸੁਪਰਡੈਂਟ ਨੇ ਦੱਸਿਆ ਕਿ ਔਰਤ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਅਜਿਹਾ ਕਿਉਂ ਕੀਤਾ, ਉਨ੍ਹਾਂ ਦੱਸਿਆ ਕਿ ਮ੍ਰਿਤਕ ਬੱਚਿਆਂ ਦੀ ਪਛਾਣ ਸੰਜੂ (11), ਕ੍ਰਿਸ਼ਨਾ (7) ਅਤੇ ਦਿਨੇਸ਼ (5) ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਘਟਨਾ ਪਿੱਛੇ ਪਰਿਵਾਰਕ ਝਗੜਾ ਸੀ। ਔਰਤ ਦਾ ਪਤੀ ਮਜ਼ਦੂਰੀ ਦਾ ਕੰਮ ਕਰਦਾ ਹੈ। ਘਟਨਾ ਸਮੇਂ ਔਰਤ ਦੀ ਸੱਸ ਘਰ 'ਚ ਮੌਜੂਦ ਸੀ।