ਦਿੱਲੀ (ਦੇਵ ਇੰਦਰਜੀਤ) : 3,754 ਮਰੀਜ਼ਾਂ ਦੀ ਮੌਤ ਕਾਰਨ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 2,46,116 ਹੋ ਗਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਪਿਛਲੇ 24 ਘੰਟਿਆਂ ਦੌਰਾਨ ਕੋੋਰੋਨਾ ਵਾਇਰਸ ਦੇ 3,66,161 ਨਵੇਂ ਮਾਮਲੇ ਦਰਜ ਕੀਤੇ ਗਏ ਅਤੇ 3,754 ਮਰੀਜ਼ਾਂ ਦੀ ਜਾਨ ਚਲੀ ਗਈ। ਰਾਹਤ ਦੀ ਗੱਲ ਇਹ ਵੀ ਹੈ ਕਿ ਇਸ ਦੌਰਾਨ 3,53,818 ਲੋਕ ਠੀਕ ਹੋਏ ਹਨ। ਇਸ ਦਰਮਿਆਨ ਦੇਸ਼ ਵਿਚ ਹੁਣ ਤੱਕ 17 ਕਰੋੜ 01 ਲੱਖ 76 ਹਜ਼ਾਰ 603 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।
ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 3,66,161 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦਾ ਅੰਕੜਾ ਵੱਧ ਕੇ 2 ਕਰੋੜ 26 ਲੱਖ 62 ਹਜ਼ਾਰ 575 ਹੋ ਗਿਆ। ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ ਵੱਧ ਕੇ 1,86,71,222 ਹੋ ਗਈ। ਦੇਸ਼ ਵਿਚ ਇਸ ਸਮੇਂ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 37,45,237 ਹੈ।ਦੇਸ਼ ਵਿਚ ਰਿਕਵਰੀ ਰੇਟ ਵੱਧ ਕੇ 82.39 ਫ਼ੀਸਦੀ ਅਤੇ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 16.53 ਫ਼ੀਸਦੀ ਹੋ ਗਈ ਹੈ। ਉੱਥੇ ਹੀ ਮੌਤ ਦਰ ਅਜੇ 1.09 ਫ਼ੀਸਦੀ ਹੈ।