by jaskamal
ਪੱਤਰ ਪ੍ਰੇਰਕ : ਰਾਸ਼ਟਰੀ ਰਾਜਧਾਨੀ ਦਿੱਲੀ ਦੇ ਦਰਾਂ ਉੱਤੇ ਦੇਸ਼ ਭਰ ਦੇ ਕਿਸਾਨ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਡਟਣ ਦੀ ਤਿਆਰੀ ਕਰ ਰਹੇ ਹਨ। ਇਸ ਦਰਮਿਆਨ ਬਹੁਤ ਸਾਰੇ ਕਿਸਾਨਾਂ ਦੇ ਕਾਫਲੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਦਾਖਿਲ ਹੋਕੇ ਅੱਗੇ ਹਰਿਆਣਾ ਵੱਲ ਕੂਚ ਕਰਨ ਦੀ ਤਿਆਰੀ ਵਿੱਚ ਹਨ। ਇਸ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਵਰਗਾ ਮਾਹੌਲ ਵੀ ਬਣ ਸਕਦਾ ਹੈ।
ਇਸ ਮਾਹੌਲ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਕਈ ਅਹਿਮ ਫੈਸਲੇ ਵੀ ਕੀਤੇ ਹਨ। ਕਿਸਾਨ ਅੰਦੋਲਨ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਕਈ ਸਕੂਲਾਂ ਨੇ ਬੱਚਿਆਂ ਦੀ ਸੁਰੱਖਿਆ ਲਈ ਅੱਜ ਛੁੱਟੀ ਦਾ ਐਲਾਨ ਕੀਤਾ ਹੈ। ਅੱਜ ਹੋਣ ਵਾਲੀਆਂ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਸਕੂਲਾਂ ਵੱਲੋਂ ਮਾਪਿਆਂ ਨੂੰ ਸੰਦੇਸ਼ ਭੇਜੇ ਜਾ ਰਹੇ ਹਨ। ਸਕੂਲਾਂ ਵੱਲੋਂ ਹਦਾਇਤ ਵੀ ਕੀਤੀ ਗਈ ਹੈ ਕਿ ਪ੍ਰਦਰਸ਼ਨ ਦੌਰਾਨ ਮਾਪੇ ਆਪਣੇ ਬੱਚਿਆਂ ਨੂੰ ਸਕੂਲਾਂ ਵਿੱਚ ਨਾ ਭੇਜ ਕੇ ਘਰਾਂ ਵਿੱਚ ਹੀ ਰੱਖਣ ਨੂੰ ਤਰਜੀਹ ਦੇਣ।