ਲੁਧਿਆਣਾ ਦੇ ਹਸਪਤਾਲ ‘ਚ ਇਨਕਮ ਟੈਕਸ ਦਾ ਛਾਪਾ

by nripost

ਲੁਧਿਆਣਾ (ਰਾਘਵ): ਹੁਣੇ ਹੁਣੇ ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਵੱਡੇ ਹਸਪਤਾਲ 'ਤੇ ਇਨਕਮ ਟੈਕਸ ਵਿਭਾਗ ਦੇ ਛਾਪੇ ਨੇ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਮੁਤਾਬਕ ਇਨਕਮ ਟੈਕਸ ਵਿਭਾਗ ਵੱਲੋਂ ਸੋਫਾਟ ਹਸਪਤਾਲ 'ਤੇ ਛਾਪੇਮਾਰੀ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਹਸਪਤਾਲ ਵੱਲੋਂ ਟੈਕਸ ਭਰਨ ਵਿੱਚ ਘਪਲਾ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਅੱਜ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਮੁਤਾਬਕ ਹਸਪਤਾਲ 'ਚੋਂ ਵੱਡੀ ਮਾਤਰਾ 'ਚ ਨਕਦੀ ਵੀ ਬਰਾਮਦ ਹੋਈ ਹੈ। ਫਿਲਹਾਲ ਵਿਭਾਗ ਵੱਲੋਂ ਸਾਰੇ ਟੈਕਸ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਖਬਰ ਲਿਖੇ ਜਾਣ ਤੱਕ ਮਾਮਲੇ ਦੀ ਜਾਂਚ ਜਾਰੀ ਹੈ।