by jagjeetkaur
ਪੰਜਾਬ ਸਰਕਾਰ ਵੱਲੋਂ ਪਾਵਰਕੌਮ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਬਲਦੇਵ ਸਰਾਂ ਦੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਬਲਦੇਵ ਸਰਾਂ ਦੀਆਂ ਸੇਵਾਵਾਂ ਵਿੱਚ 6 ਫਰਵਰੀ 2025 ਤੱਕ ਵਾਧਾ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਜਾਰੀ ਹੁਕਮਾਂ ‘ਚ ਇਹ ਵੀ ਕਿਹਾ ਗਿਆ ਹੈ ਕਿ ਉਹ 65 ਸਾਲ ਦੀ ਉਮਰ ਤੋਂ ਬਾਅਦ ਇਸ ਅਹੁਦੇ ‘ਤੇ ਨਹੀਂ ਰਹਿ ਸਕਦੇ ਹਨ। ਇਹ ਜਾਣਕਾਰੀ ਪੰਜਾਬ ਦੇ ਏਸੀਐਸ ਤੇਜਵੀਰ ਸਿੰਘ ਵੱਲੋਂ ਜਾਰੀ ਹੁਕਮਾਂ ਵਿੱਚ ਦਿੱਤੀ ਗਈ ਹੈ।