by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕਾ ਜਸਵਿੰਦਰ ਬਰਾੜ ਦੀਆਂ ਮੁਸ਼ਕਲਾਂ ਵੱਧ ਰਹੀਆਂ ਹਨ। ਦੱਸ ਦਈਏ ਕਿ ਜਸਵਿੰਦਰ ਬਰਾੜ ਵਲੋਂ ਇਕ ਚੈਨਲ ਤੇ ਇੰਟਰਵਿਊ ਦੌਰਾਨ ਭਗਵਾਨ ਰਾਮ ਚੰਦਰ ਦੇ ਪਿਤਾ ਦਸ਼ਰਥ ਨੂੰ ਲੈ ਕੇ ਗਲਤ ਸ਼ਬਦਾਵਲੀ ਨਾਲ ਕਈ ਜਥੇਬੰਦੀਆਂ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਕੋਲ ਜਥੇਬੰਦੀਆਂ ਵਲੋਂ ਮਾਮਲਾ ਵੀ ਦਰਜ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਗਵਾਨ ਵਾਲਮੀਕਿ ਵੀਰ ਸੈਨਾ, ਸਮੇਤ ਹੋਰ ਵੀ ਜਥੇਬੰਦੀਆਂ ਨੇ ਪੁਲਿਸ ਕਮਿਸ਼ਨਰ ਨਾਲ ਇਸ ਮਾਮਲੇ ਨੂੰ ਲੈ ਕੇ ਮੀਟਿੰਗ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਜਸਵਿੰਦਰ ਬਰਾੜ ਨੇ ਕੇ ਇੰਟਰਵਿਊ ਦੌਰਾਨ ਸ਼੍ਰੀ ਰਾਮ ਚੰਦਰ ਦੇ ਪਿਤਾ ਦਸ਼ਰਥ ਬਾਰੇ ਗਲਤ ਬੋਲਿਆ ਸੀ । ਜਿਸ ਕਾਰਨ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਨੇ ਕਿਹਾ ਪੁਲਿਸ ਜਸਵਿੰਦਰ ਬਰਾੜ ਖਿਲਾਫ ਮਾਮਲਾ ਦਰਜ ਕਰਕੇ ਸਖਤ ਤੋਂ ਸਖ਼ਤ ਕਰਵਾਈ ਕਰੇ।