Ind vs Ban 2nd T20: ਟੀਮ ਇੰਡੀਆ ਨੇ ਬੰਗਲਾਦੇਸ਼ ਨੂੰ 8 ਵਿਕਟਾਂ ਤੋਂ ਹਰਾਇਆ, ਸੀਰੀਜ਼ 1-1 ਤੋਂ ਬਰਾਬਰ

by mediateam

ਨਵੀਂ ਦਿੱਲੀ — ਭਾਰਤ ਤੇ ਬੰਗਲਾਦੇਸ਼ ਵਿਚ ਰਾਜਕੋਟ 'ਚ ਤਿੰਨ ਮੈਚਾਂ ਦੀ ਟੀ20 ਸੀਰੀਜ਼ ਦਾ ਦੂਸਰਾ ਮੁਕਾਬਲਾ ਖੇਡਿਆ ਗਿਆ। ਇਸ ਮੈਚ 'ਚ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਅਜਿਹੇ 'ਚ ਬੰਗਲਾਦੇਸ਼ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 6 ਵਿਕਟਾਂ ਗੁਆ ਕੇ 153 ਦੌੜਾਂ ਬਣਾਈਆਂ ਹਨ। ਇਸੇ ਤਰ੍ਹਾਂ ਜਿੱਤ ਲਈ ਭਾਰਤ ਨੂੰ 154 ਦੌੜਾਂ ਬਣਾਉਣੀਆਂ ਸਨ। ਇਸ ਦੇ ਜਵਾਬ 'ਚ ਟੀਮ ਇੰਡੀਆ ਨੇ ਬੰਗਲਾਦੇਸ਼ ਨੂੰ 8 ਵਿਕਟਾਂ ਤੋਂ ਕਰਾਰੀ ਸ਼ਿਕਸਤ ਦੇ ਕੇ ਸੀਰੀਜ਼ 1-1 ਤੋਂ ਬਰਾਬਰ ਕਰ ਲਈ। ਹੁਣ ਇਸ ਸੀਰੀਜ਼ ਦਾ ਆਖਿਰੀ ਮੈਚ ਨਾਗਪੁਰ 'ਚ 10 ਨਵੰਬਰ ਨੂੰ ਹੋਵੇਗਾ।


ਪਹਿਲੇ ਟੀ-20 'ਚ ਸਿਰਫ ਅੱਠ ਦੌੜਾਂ ਬਣਾਉਣ ਵਾਲੇ ਕਪਤਾਨ ਰੋਹਿਤ ਸ਼ਰਮਾ ਨੇ ਦੂਜੇ ਮੈਚ 'ਚ ਚੌਕੇ-ਛੱਕਿਆਂ ਦੀ ਬਰਸਾਤ ਕਰ ਦਿੱਤੀ। ਰੋਹਿਤ ਸ਼ਰਮਾ ਨੇ 43 ਗੇਂਦਾਂ 'ਚ 6 ਚੌਕੇ ਅਤੇ 6 ਛੱਕਿਆਂ ਦੀ ਮਦਦ ਨਾਲ 85 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਉਨ੍ਹਾਂ ਨੇ 23 ਗੇਂਦਾਂ 'ਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ।


ਬੰਗਲਾਦੇਸ਼ ਦੇ 154 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਨੂੰ ਸ਼ਿਖਰ ਧਵਨ ਅਤੇ ਰੋਹਿਤ ਸ਼ਰਮਾ ਦੀ ਸਲਾਮੀ ਜੋੜੀ ਨੇ ਸ਼ਾਨਦਾਰ ਸ਼ੁਰੂਆਤ ਦਿਵਾਈ। ਦੋਹਾਂ ਬੱਲੇਬਾਜ਼ਾਂ ਨੇ ਟੀਮ ਇੰਡੀਆ ਦੇ ਸਕੋਰ ਨੂੰ 100 ਦੇ ਪਾਰ ਪਹੁੰਚਾਇਆ। ਪਰ 10.5 ਓਵਰ 'ਚ ਭਾਰਤ ਨੂੰ ਸ਼ਿਖਰ ਧਵਨ ਦੇ ਰੂਪ 'ਚ ਪਹਿਲਾ ਝਟਕਾ ਲੱਗਾ। ਉਹ 27 ਗੇਂਦਾਂ 'ਚ ਚਾਰ ਚੌਕਿਆਂ ਦੀ ਮਦਦ ਨਾਲ 31 ਦੌੜਾਂ ਬਣਾ ਕੇ ਆਊਟ ਹੋਏ।


ਇਸ ਮੈਚ 'ਚ ਯੁਜਵੇਂਦਰ ਚਾਹਲ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਚਾਹਲ ਨੇ ਚਾਰ ਓਵਰਾਂ 'ਚ 28 ਦੌੜਾਂ ਦੇ ਕੇ ਸਭ ਤੋਂ ਜ਼ਿਆਦਾ 2 ਵਿਕਟ ਝਟਕੇ। ਇਸ ਦੌਰਾਨ ਉਨ੍ਹਾਂ ਨੇ ਸੌਮਿਆ ਸਰਕਾਰ ਅਤੇ ਵਿਕਟਕੀਪਰ ਬੱਲੇਬਾਜ਼ ਮੁਸ਼ਫਿਕੁਰ ਰਹੀਮ ਨੂੰ ਪਲੇਵੀਅਨ ਭੇਜਿਆ।


ਸ਼ਿਖਰ ਧਵਨ ਅਤੇ ਕਪਤਾਨ ਰੋਹਿਤ ਸ਼ਰਮਾ ਦੇ ਆਊਟ ਹੋ ਜਾਣ ਦੇ ਬਾਅਦ ਅਈਅਰ ਨੇ ਕੇ. ਐੱਲ. ਰਾਹੁਲ ਦੇ ਨਾਲ ਮਿਲ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ। ਅਈਅਰ ਨੇ 13 ਗੇਂਦਾਂ 'ਚ ਤਿੰਨ ਚੌਕੇ ਅਤੇ ਇਕ ਛੱਕੇ ਦੀ ਮਦਦ ਨਾਲ 24 ਦੌੜਾਂ ਦੀ ਅਜੇਤੂ ਪਾਰੀ ਖੇਡੀ।


ਇਸ ਮੁਕਾਬਲੇ 'ਚ ਤੇਜ਼ ਗੇਂਦਬਾਜ਼ ਦੀਪਕ ਚਾਹਰ ਨੇ ਅਹਿਮ ਵਿਕਟ ਲਿਆ। ਉਨ੍ਹਾਂ ਨੇ ਬੰਗਲਾਦੇਸ਼ ਦੇ ਕਪਤਾਨ ਮਹਿਮੁਦੁੱਲ੍ਹਾ ਨੂੰ ਸ਼ਿਵਮ ਦੁਬੇ ਦੇ ਹੱਥੋਂ ਕੈਚ ਆਊਟ ਕਰਾਇਆ। ਮਹਿਮੁਦੁੱਲ੍ਹਾ ਨੇ 21 ਗੇਂਦਾਂ 'ਚ ਚਾਰ ਚੌਕਿਆਂ ਦੀ ਮਦਦ ਨਾਲ 30 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਸੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।