
ਨਿਊਜ਼ ਡੈਸਕ (ਜਸਕਮਲ) : ਜ਼ਿਲ੍ਹਾ ਤਰਨਤਾਰਨ ਦੇ ਪਿੰਡ ਉੱਪਲ ਵਿਖੇ ਗੁਟਕਾ ਸਾਹਿਬ ਬੇਅਦਬੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਬੇਅਦਬੀ ਕਰਨ ਵਾਲੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ । ਜਾਣਕਾਰੀ ਦਿੰਦੇ ਹੋਏ ਡੀਐੱਸਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਅਮਨਦੀਪ ਕੌਰ ਅਤੇ ਉਨ੍ਹਾਂ ਦਾ ਪਤੀ ਅੰਮ੍ਰਿਤਪਾਲ ਸਿੰਘ ਪਹਿਲਾਂ ਵਿਚ ਝਗੜੇ ਅਤੇ ਝਗੜੇ ਤੋਂ ਬਾਅਦ ਅੰਮ੍ਰਿਤ ਪਾਲ ਸਿੰਘ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਵਿਹੜੇ ਚ ਖ਼ਿਲਾਰੇ ਦਿੱਤੇ।
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਮਾਤਾ ਜਸਬੀਰ ਕੌਰ ਬੀਰੋ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਹੈ। ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਅੰਮ੍ਰਿਤਪਾਲ ਸਿੰਘ ਵੱਲੋਂ ਸ਼ਰਾਬ ਦੇ ਨਸ਼ੇ ਵਿੱਚ ਇਸ ਘਨੌਣੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।