ਕਸ਼ਮੀਰ ਮਾਮਲੇ ‘ਤੇ ਟ੍ਰੰਪ ਨੂੰ ਭਾਰਤ ਦਾ ਕਰਾਰਾ ਜਵਾਬ

by mediateam
ਵੈੱਬ ਡੈਸਕ (Nri Media) : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਮੁਲਾਕਾਤ ਵਰਲਡ ਇਕਨਾਮਿਕ ਫੋਰਮ ਦੇ ਸਮਾਗਮ ਦੌਰਾਨ ਹੋਈ। ਅਮਰੀਕਾ ਦੇ ਰਾਸ਼ਟਰਪਤੀ ਵੱਲੋਂ ਇੱਕ ਵਾਰ ਫਿਰ ਤੋਂ ਕਸ਼ਮੀਰ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਗੱਲਬਾਤ ਕੀਤੀ ਗਈ। ਇਸ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਕਸ਼ਮੀਰ ਮਾਮਲੇ ਉੱਤੇ ਕਿਸੇ ਤੀਸਰੇ ਧਿਰ ਦੀ ਜ਼ਰੂਰਤ ਨਹੀਂ ਹੈ। 
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ, "ਕਸ਼ਮੀਰ ਮੁੱਦੇ ਉੱਤੇ ਸਾਡਾ ਸਟੈਂਡ ਪੂਰੀ ਤਰ੍ਹਾ ਸਾਫ਼ ਹੈ। ਮੈਂ ਇੱਕ ਵਾਰ ਫਿਰ ਦੁਹਰਾਉਂਦਾ ਹਾਂ ਕਿ ਇਸ ਮਾਮਲੇ ਵਿੱਚ ਕਿਸੀ ਵੀ ਤੀਸਰੀ ਧਿਰ ਦੀ ਜ਼ਰੂਰਤ ਨਹੀਂ ਹੈ।" ਇਸ ਦੇ ਨਾਲ ਹੀ ਰਵੀਸ਼ ਨੇ ਕਿਹਾ ਕਿ ਜੇ ਭਾਰਤ ਤੇ ਪਾਕਿਸਤਾਨ ਵਿੱਚ ਕੋਈ ਅਜਿਹਾ ਮੁੱਦਾ ਹੈ ਜਿਸ ਉੱਤੇ ਚਰਚਾ ਕਰਨ ਦੀ ਜ਼ਰੂਰਤ ਹੈ ਤਾਂ ਇਸ ਨੂੰ ਸ਼ਿਮਲਾ ਸਮਝੋਤਾ ਤੇ ਲਾਹੋਰ ਘੋਸ਼ਣਾ ਦੀ ਪ੍ਰੋਵੀਜ਼ਨ ਦੇ ਤਹਿਤ 2 ਦੇਸ਼ਾਂ ਵਿਚਕਾਰ ਕੀਤਾ ਜਾਣਾ ਚਾਹੀਦਾ ਹੈ। ਪਰ ਇਸ ਦੇ ਲਈ ਪਾਕਿਸਤਾਨ ਨੂੰ ਆਤੰਕ ਤੇ ਹਿੰਸਾ ਤੋਂ ਮੁਕਤ ਮਾਹੌਲ ਬਣਾਉਣਾ ਹੋਵੇਗਾ।

ਇਹ ਸੀ ਪੂਰਾ ਮਾਮਲਾ..?
ਵ੍ਹਾਈਟ ਹਾਊਸ ਵੱਲੋਂ ਜਾਰੀ ਇੱਕ ਬਿਆਨ ਮੁਤਾਬਕ ਆਪਣੀ ਮੀਟਿੰਗ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਉਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਕਸ਼ਮੀਰ ਬਾਰੇ ਤੇ ਭਾਰਤ-ਪਾਕਿ ਸਬੰਧਾਂ ਬਾਰੇ ਗੱਲਬਾਤ ਕਰਨ ਜਾ ਰਹੇ ਹਾਂ। 
ਜੇ ਅਸੀਂ ਮਦਦ ਕਰ ਸਕਦੇ ਹਾਂ, ਤਾਂ ਅਸੀਂ ਯਕੀਨੀ ਤੌਰ ’ਤੇ ਮਦਦ ਕਰਾਂਗੇ। ਅਸੀਂ ਉਸ ਮੁੱਦੇ ’ਤੇ ਬਹੁਤ ਨੇੜਿਓਂ ਨਜ਼ਰ ਰੱਖੀ ਹੋਈ ਹੈ। ਚੇਤੇ ਰਹੇ ਕਿ ਟਰੰਪ ਕਸ਼ਮੀਰ ਮਾਮਲੇ ’ਤੇ ਜਦੋਂ ਵੀ ਬੋਲਦੇ ਹਨ, ਬਹੁਤ ਸੋਚ-ਸਮਝ ਕੇ ਬੋਲਦੇ ਹਨ। ਐਤਕੀਂ ਉਨ੍ਹਾਂ ਸ਼ਬਦ ਵਰਤਿਆ ਸੀ – ‘ਜੇ ਅਸੀਂ ਮਦਦ ਕਰ ਸਕਦੇ ਹਾਂ…’।