ਭਾਰਤ ਨੇ ਜ਼ਿੰਬਾਬਵੇ ਨੂੰ ਦਿਤੀ 10 ਵਿਕਟਾਂ ਨਾਲ ਕਰਾਰੀ ਹਾਰ !

by vikramsehajpal

ਸਪੋਰਟਸ ਡੈਸਕ (ਸਾਹਿਬ) - ਭਾਰਤ ਅਤੇ ਜ਼ਿੰਬਾਬਵੇ ਵਿਚਾਲੇ 5 ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ਦਾ ਚੌਥਾ ਮੈਚ ਅੱਜ ਖੇਡਿਆ ਜਾ ਰਿਹਾ ਹੈ। ਜ਼ਿੰਬਾਬਵੇ ਖਿਲਾਫ ਪਹਿਲੇ ਮੈਚ 'ਚ ਮਿਲੀ ਹਾਰ ਤੋਂ ਬਾਅਦ ਭਾਰਤੀ ਟੀਮ ਨੇ ਸੀਰੀਜ਼ 'ਚ ਸ਼ਾਨਦਾਰ ਵਾਪਸੀ ਕੀਤੀ ਹੈ। ਟੀਮ ਇੰਡੀਆ ਨੇ ਦੂਜਾ ਅਤੇ ਤੀਜਾ ਟੀ-20 ਮੈਚ ਆਸਾਨੀ ਨਾਲ ਜਿੱਤ ਲਿਆ। ਭਾਰਤ ਸੀਰੀਜ਼ 'ਚ ਜ਼ਿੰਬਾਬਵੇ ਤੋਂ 2-1 ਨਾਲ ਅੱਗੇ ਹੈ। ਅਜਿਹੇ 'ਚ ਭਾਰਤੀ ਟੀਮ ਅੱਜ ਚੌਥਾ ਮੈਚ ਜਿੱਤ ਕੇ ਸੀਰੀਜ਼ 'ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਮੈਦਾਨ 'ਚ ਉਤਰੇਗੀ।

ਦੱਸ ਦਈਏ ਕਿ ਭਾਰਤ ਨੇ ਚੌਥੇ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾਇਆ। ਇਸ ਜਿੱਤ ਦੇ ਨਾਲ ਹੀ ਭਾਰਤ ਨੇ 5 ਮੈਚਾਂ ਦੀ ਸੀਰੀਜ਼ 'ਚ 3-1 ਦੀ ਅਜੇਤੂ ਬੜ੍ਹਤ ਬਣਾ ਲਈ ਅਤੇ ਸੀਰੀਜ਼ 'ਤੇ ਕਬਜ਼ਾ ਕਰ ਲਿਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਜ਼ਿੰਬਾਬਵੇ ਨੇ ਭਾਰਤ ਨੂੰ 153 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਭਾਰਤ ਨੇ ਸਲਾਮੀ ਬੱਲੇਬਾਜ਼ ਗਿੱਲ ਅਤੇ ਜੈਸਵਾਲ ਦੇ ਸ਼ਾਨਦਾਰ ਅਰਧ ਸੈਂਕੜਿਆਂ ਦੀ ਮਦਦ ਨਾਲ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾਇਆ। ਯਸ਼ਸਵੀ ਜੈਸਵਾਲ ਨੇ ਨਾਬਾਦ 93 ਅਤੇ ਸ਼ੁਭਮਨ ਗਿੱਲ ਨੇ ਨਾਬਾਦ 53 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।