
ਨਵੀਂ ਦਿੱਲੀ (ਦੇਵ ਇੰਦਰਜੀਤ) - ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 2,63,533 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਅਤੇ 4,329 ਮੌਤਾਂ ਹੋਈਆਂ ਹਨ। ਇਨ੍ਹਾਂ ਘੰਟਿਆਂ ਵਿੱਚ 4,22,436 ਲੋਕ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਗਏ ਹਨ। ਅੱਜ ਦੇ ਜਾਰੀ ਅੰਕੜਿਆਂ ਨਾਲ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 2,52,28,996 ਹੋ ਗਈ ਹੈ। ਦੇਸ਼ ਵਿੱਚ ਹੁਣ ਕੁੱਲ ਸਿਹਤਯਾਬ ਮਰੀਜ਼ਾਂ ਦੀ ਗਿਣਤੀ 2,15,96,512 ਹੈ। ਦੇਸ਼ ਵਿੱਚ ਹੁਣ ਤੱਕ 2,78,719 ਮਰੀਜ਼ਾਂ ਦੀ ਮੌਤ ਹੋ ਗਈ ਹੈ। ਹੁਣ ਦੇਸ਼ ਵਿੱਚ ਕੁੱਲ 33,53,765 ਮਰੀਜ਼ ਸਰਗਰਮ ਹਨ।