by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਸ ਵੱਲੋਂ ਯੂਕਰੇਨ ਉਤੇ ਕੀਤੇ ਗਏ ਹਮਲੇ ਕਾਰਨ ਵੱਖ-ਵੱਖ ਦੇਸ਼ਾਂ ਦੇ ਲੋਕ ਉਥੇ ਫਸ ਗਏ ਹਨ। ਵਿਦਿਆਰਥੀ ਵੀ ਵੱਡੀ ਗਿਣਤੀ ਵਿੱਚ ਉਥੇ ਫਸ ਗਏ ਹਨ। ਅਜਿਹੇ ਹਾਲਾਤ ਨਾਲ ਨਜਿੱਠਣ ਲਈ ਭਾਰਤ ਸਰਕਾਰ ਨੇ ਆਪ੍ਰੇਸ਼ਨ ਗੰਗਾ ਸ਼ੁਰੂ ਕੀਤਾ ਹੋਇਆ ਹੈ।
ਇਸ ਦੌਰਾਨ ਜੰਗ ਪ੍ਰਭਾਵਿਤ ਯੂਕਰੇਨ ਦੇ ਸੁਮੀ ਸ਼ਹਿਰ ਤੋਂ ਪੋਲਿਸ਼ ਸ਼ਹਿਰ ਜ਼ੇਜਾ ਤੋਂ ਕੱਢੇ ਗਏ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਭਾਰਤੀ ਹਵਾਈ ਸੈਨਾ ਅਤੇ ਇੰਡੀਗੋ ਦੇ ਜਹਾਜ਼ ਦਿੱਲੀ ਪਹੁੰਚ ਗਏ ਹਨ। ਰੂਸ ਵੱਲੋਂ ਯੂਕਰੇਨ 'ਤੇ ਕੀਤੇ ਹਮਲੇ ਪਿੱਛੋਂ ਭਾਰਤ ਸਰਕਾਰ ਵੱਲੋਂ ਰੋਮਾਨੀਆ, ਸਲੋਵਾਕੀਆ, ਹੰਗਰੀ ਅਤੇ ਪੋਲੈਂਡ ਦੇ ਰਸਤੇ ਯੁੱਧ ਪ੍ਰਭਾਵਿਤ ਦੇਸ਼ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ।