ਸੁਰੱਖਿਆ ਸਹਿਯੋਗ ਵਧਾਉਣ ‘ਤੇ ਭਾਰਤ-ਅਮਰੀਕੀ ਰੱਖਿਆ ਮੰਤਰੀਆਂ ਵਿਚਕਾਰ ਬਣੀ ਸਹਿਮਤੀ

by vikramsehajpal

ਦਿੱਲੀ,(ਦੇਵ ਇੰਦਰਜੀਤ) :ਭਾਰਤ ਦੇ ਤਿੰਨ ਦਿਨਾਂ ਦੇ ਦੌਰੇ ’ਤੇ ਦਿੱਲੀ ਪਹੁੰਚੇ ਅਮਰੀਕੀ ਰੱਖਿਆ ਮੰਤਰੀ ਲਾਇਡ ਆਸਟਿਨ ਤੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਵਿਤ ਦਿੱਲੀ ਦੇ ਵਿਗਿਆਨ ਭਵਨ ’ਚ ਅੱਜ ਬੈਠਕ ਹੋਈ। ਇਸ ਬੈਠਕ ’ਚ ਭਾਰਤ ਤੇ ਅਮਰੀਕਾ ਦੇ ਪ੍ਰਤੀਨਿਧੀ ਮੰਡਲ ਪੱਧਰ ’ਤੇ ਗੱਲਬਾਤ ਹੋਈ। ਇਸ ਬੈਠਕ ’ਚ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਬੈਠਕ ਤੋਂ ਬਾਅਦ ਭਾਰਤ ਤੇ ਅਮਰੀਕਾ ਵੱਲੋਂ ਸੰਯੁਕਤ ਬਿਆਨ ਜਾਰੀ ਕੀਤਾ ਗਿਆ। ਇਸ ’ਚ ਕਿਹਾ ਗਿਆ ਕਿ ਦੋਵਾਂ ਦੇਸ਼ਾਂ ਵਿਚ ਸੁਰੱਖਿਆ ਸਹਿਯੋਗ ਨੂੰ ਅੱਗੇ ਵਧਾਉਣ ’ਤੇ ਸਹਿਮਤੀ ਹੋਈ ਹੈ।

ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਅਮਰੀਕੀ ਰੱਖਿਆ ਮੰਤਰੀ ਲਾਇਡ ਆਸਟਿਨ ਦੇ ਵਿਚ ਪ੍ਰਤੀਨਿਧੀ ਮੰਡਲ ਪੱਧਰ ਦੀ ਗੱਲਬਾਤ ਵਿਗਿਆਪਨ ਭਵਨ ’ਚ ਸੰਪੰਨ ਹੋਈ। ਇਸ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਰਤ-ਅਮਰੀਕਾ ਦੇ ਸੰਯੁਕਤ ਬਿਆਨ ਜਾਰੀ ਕਰਦੇ ਹੋਏ ਭਾਰਤ ਵੱਲੋੋਂ ਕਿਹਾ ਕਿ ਨੂੰ ਮੈਨੂੰ ਇਹ ਕਹਿੰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਸਕੱਤਰ ਆਸਟਿਨ ਤੇ ਉਨ੍ਹਾਂ ਦੇ ਪ੍ਰਤੀਨਿਧੀ ਮੰਡਲ ਦੇ ਨਾਲ ਸਾਡੀ ਵਿਆਪਕ ਤੇ ਉਪਯੋਗੀ ਗੱਲਬਾਤ ਹੋਈ।