by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਡੇਮਾਨ ਅਤੇ ਨਿਕੋਬਾਰ ਟਾਪੂ ਸਮੂਹ ਦੇ ਅੱਠ ਮਛੇਰਿਆਂ ਨੂੰ ਗੁਆਂਢੀ ਦੇਸ਼ ਇੰਡੋਨੇਸ਼ੀਆ ਦੇ ਜਲ ਖੇਤਰ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਮੱਛੀ ਫੜਨ ਵਾਲਾ ਜਹਾਜ਼ 'ਐਮਵੀ ਬਲੈਸਿੰਗ' ਕੁਝ ਦਿਨ ਪਹਿਲਾਂ ਜਾਂ ਤਾਂ ਇੰਜਣ ਫੇਲ੍ਹ ਹੋਣ ਕਾਰਨ ਜਾਂ ਤੇਜ਼ ਹਵਾਵਾਂ ਕਾਰਨ ਇੰਡੋਨੇਸ਼ੀਆ ਦੇ ਸਮੁੰਦਰੀ ਖੇਤਰ ਵਿਚ ਚਲਿਆ ਗਿਆ।
ਉਹਨਾਂ ਨੇ ਦੱਸਿਆ ਕਿ ਇਸ ਜਹਾਜ਼ ਵਿੱਚ ਅੱਠ ਮਛੇਰੇ ਸਵਾਰ ਸਨ। ਉਨ੍ਹਾਂ ਨੇ ਕਿਹਾ ਕਿ ਇੰਡੋਨੇਸ਼ੀਆ ਦੇ ਤੱਟਵਰਤੀ ਅਧਿਕਾਰੀਆਂ ਨੇ ਦੱਖਣ-ਪੂਰਬੀ ਏਸ਼ੀਆਈ ਦੇਸ਼ ਦੇ ਸਮੁੰਦਰੀ ਜ਼ੋਨ 'ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਲਈ ਮਛੇਰਿਆਂ ਨੂੰ ਹਿਰਾਸਤ 'ਚ ਲਿਆ ਹੈ।