by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ ਦੇ ਲੋਕਾਂ ਨੂੰ ਮਹਿੰਗਾਈ ਦੇ ਲਗਾਤਾਰ ਝਟਕੇ ਲਗ ਰਹੇ ਹਨ । ਇੱਕ ਵਾਰ ਫਿਰ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਪੈਟਰੋਲੀਅਮ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 3 ਰੁਪਏ 50 ਪੈਸੇ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ 8 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹੁਣ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਦੇਸ਼ ਭਰ ਵਿੱਚ 1000 ਰੁਪਏ ਨੂੰ ਪਾਰ ਕਰ ਗਈ ਹੈ।