ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ’ਚ ਭਾਬੀ ਨਾਲ ਝਗੜੇ ਤੋਂ ਬਾਅਦ ਮਾਸੀ ਦੇ ਮੁੰਡੇ ਨਾਲ ਮਿਲ ਕੇ 4 ਸਾਲਾ ਮਾਸੂਮ ਬੱਚੀ ਨੂੰ ਬੋਰੀ ’ਚ ਬੰਦ ਕਰਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਮੁਲਜ਼ਮਾਂ ਨੇ ਯੋਜਨਾ ਅਨੁਸਾਰ ਪਹਿਲਾਂ ਉਕਤ ਮਾਸੂਮ ਬੱਚੀ ਨੂੰ ਅਗਵਾ ਕਰ ਕੇ ਬੋਰੀ ਵਿਚ ਬੰਦ ਕਰ ਦਿੱਤਾ ਅਤੇ ਮਾਰਨ ਦੀ ਨੀਅਤ ਨਾਲ ਉਸ ਨੂੰ ਬੋਰੀ ਸਮੇਤ ਖੇਤਾਂ ’ਚ ਸੁੱਟ ਦਿੱਤਾ। ਖੁਸ਼ਕਿਸਮਤੀ ਨਾਲ ਦੋ ਨੌਜਵਾਨਾਂ ਨੇ ਮੁਲਜ਼ਮਾਂ ਨੂੰ ਅਜਿਹਾ ਕਰਦੇ ਦੇਖ ਲਿਆ ਅਤੇ ਸਾਰਾ ਮਾਮਲਾ ਬੇਨਕਾਬ ਹੋ ਗਿਆ। ਪੁਲਿਸ ਨੇ ਕਾਰਵਾਈ ਕਰਦੇ ਹੋਏ ਇਕ ਦੋਸ਼ੀ ਗੁਰਦਿੱਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਦੂਜਾ ਦੋਸ਼ੀ ਘੁੰਗਰੀ ਅਜੇ ਪੁਲਿਸ ਦੀ ਪਕੜ ਤੋਂ ਦੂਰ ਹੈ।
ਜਾਣੋ ਕੀ ਹੈ ਪੂਰਾ ਮਾਮਲਾ
ਬਲਰਾਜ ਸਿੰਘ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਹ ਆਪਣੇ ਚਚੇਰੇ ਭਰਾ ਸਵਰਨ ਸਿੰਘ ਨਾਲ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਅੰਮ੍ਰਿਤਸਰ ਵੱਲ ਕਿਸੇ ਕੰਮ ਲਈ ਨਿਕਲਿਆ ਸੀ। ਜਦੋਂ ਉਹ ਲੇਲੀਆ ਰੋਡ 'ਤੇ ਪੁੱਜਾ ਤਾਂ ਉਸ ਨੇ ਦੇਖਿਆ ਕਿ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸਰ੍ਹੋਂ ਦੇ ਖੇਤ ਵਿੱਚ ਚੋਰੀ ਦੇ ਨਾਲ ਇਕ ਬੋਰੀ ਨੂੰ ਸੁੱਟਿਆ। ਸ਼ੱਕ ਹੋਣ ’ਤੇ ਜਦੋਂ ਉਹ ਸੁੱਟੇ ਹੋਏ ਬੋਰੇ ਦੇ ਨੇੜੇ ਗਏ ਤਾਂ ਉਨ੍ਹਾਂ ਨੂੰ ਬੱਚੇ ਦੇ ਰੋਣ ਦੀ ਆਵਾਜ਼ ਸੁਣਾਈ ਦਿੱਤੀ।
ਉਨ੍ਹਾਂ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਫੜਨ ਦੀ ਕੋਸ਼ਿਸ਼ ਵੀ ਕੀਤੀ, ਜਿਸ ਦੌਰਾਨ ਪਿੱਛੇ ਬੈਠਾ ਮੁਲਜ਼ਮ ਗੁਰਦਿੱਤ ਸਿੰਘ ਨੂੰ ਕਾਬੂ ਕਰ ਲਿਆ। ਦੂਜਾ ਮੁਲਜ਼ਮ ਘੁੰਗਰੀ ਭੱਜਣ ’ਚ ਕਾਮਯਾਬ ਹੋ ਗਿਆ। ਇਸੇ ਰੰਜਿਸ਼ ਤਹਿਤ ਉਪਰੋਕਤ ਦੋਵੇਂ ਮੁਲਜ਼ਮਾਂ ਨੇ ਸਾਡੇ ਨਾਲ ਸਲਾਹ ਕਰਕੇ ਉਸ ਦੀ ਕੁੜੀ ਨੂੰ ਅਗਵਾ ਕਰਕੇ ਮਾਰਨ ਦੀ ਯੋਜਨਾ ਬਣਾਈ।