by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ 'ਚ ਸਥਾਨਕ ਹੈਬੋਵਾਲ ਦੇ ਪ੍ਰੇਮ ਨਗਰ ਇਲਾਕੇ 'ਚ ਗੁਆਂਢੀ ਨੌਜਵਾਨ ਵੱਲੋਂ 8 ਸਾਲਾਂ ਦੀ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੁਆਂਢੀ ਨੌਜਵਾਨ ਬੱਚੀ ਨਾਲ ਜ਼ਬਰਦਸਤੀ ਕਰਦਾ ਰਿਹਾ। ਉਸ ਨੇ ਬੱਚੀ ਨੂੰ ਧਮਕਾਇਆ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਕੁੱਝ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ। ਡਰਦੀ ਬੱਚੀ ਨੇ ਕਿਸੇ ਨਾਲ ਕੋਈ ਗੱਲ ਨਾ ਕੀਤੀ।
ਅਚਾਨਕ ਜਦੋਂ ਬੱਚੀ ਦੇ ਢਿੱਡ 'ਚ ਦਰਦ ਹੋਣ ਲੱਗਾ ਤਾਂ ਪਰਿਵਾਰ ਵਾਲੇ ਉਸ ਨੂੰ ਡਾਕਟਰ ਕੋਲ ਲੈ ਗਏ। ਜਦੋਂ ਡਾਕਟਰ ਨੇ ਬੱਚੀ ਨਾਲ ਜਬਰ-ਜ਼ਿਨਾਹ ਹੋਣ ਦੀ ਗੱਲ ਦੱਸੀ ਤਾਂ ਸਾਰੇ ਪਰਿਵਾਰ ਦੇ ਹੋਸ਼ ਉੱਡ ਗਏ। ਫਿਲਹਾਲ ਇਸ ਸਬੰਧੀ ਪੀੜਤ ਪਰਿਵਾਰ ਵੱਲੋਂ ਪੁਲਿਸ ਕੰਟਰੋਲ ਰੂਮ 'ਚ ਸ਼ਿਕਾਇਤ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਅਜੇ ਨਾਬਾਲਗ ਹੈ।