ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਸ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਵਿਜੀਲੈਂਸ ਬਿਊਰੋ ਵਲੋਂ ਕੂੜਾ ਚੁੱਕਣ ਵਾਲੇ ਕੋਲੋਂ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸੈਨੇਟਰੀ ਇੰਸਪੈਕਟਰ ਜਤਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਉਕਤ ਸੈਨੇਟਰੀ ਇੰਸਪੈਕਟਰ ਨੂੰ ਮਾਹੀ ਰਾਮ ਵਾਸੀ ਟਾਵਰ ਕਾਲੋਨੀ ਕੋਲ ਅਨਾਜ ਮੰਡੀ ,ਲੁਧਿਆਣਾ ਵਿੱਚ ਪਿੰਡ ਹਿੰਦਬਾਠੀ ਜ਼ਿਲ੍ਹਾ ਦਮੋ ਮੱਧ ਪ੍ਰਦੇਸ਼ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈਂ। ਅਧਿਕਾਰੀਆਂ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ 'ਚ ਸ਼ਿਕਾਇਤ ਦਿੰਦੇ ਕਿਹਾ ਕਿ ਉਹ ਬੱਸ ਸਟੈਂਡ ਲੁਧਿਆਣਾ ਕੋਲ ਕੁੜੇ ਦੇ ਢੇਰ 'ਚੋ ਪਲਾਸਟਿਕ ਤੇ ਲੋਹੇ ਦਾ ਸਾਮਾਨ ਇਕੱਠਾ ਕਰਦਾ ਸੀ ਤੇ ਉਕਤ ਇੰਸਪੈਕਟਰ ਉਸ ਨੂੰ ਇਹ ਸਾਮਾਨ ਇਕੱਠਾ ਕਰਨ ਬਦਲੇ 15000 ਰੁਪਏ ਮਹੀਨਾ ਰਿਸ਼ਵਤ ਦੀ ਮੰਗ ਕਰਦਾ ਸੀ। ਸ਼ਿਕਾਇਤਕਰਤਾ ਅਨੁਸਾਰ ਦੋਸ਼ੀ ਉਸ ਕੋਲੋਂ ਰਿਸ਼ਵਤ ਦੀ ਪਹਿਲੀ ਕਿਸ਼ਤ 8 ਹਾਜ਼ਰ ਰੁਪਏ ਲੈ ਚੁੱਕਾ ਹੈ ਤੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ । ਅਧਿਕਾਰੀਆਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।
by jaskamal