ਜੇਲ ‘ਚ ਨੌਜਵਾਨ ਦੀ ਮੌਤ ਤੋਂ ਬਾਅਦ ਭਖਿਆ ਮਾਹੌਲ

by vikramsehajpal

ਵੈੱਬ ਡੈਸਕ (ਰਾਘਵ) - ਜੇਲ੍ਹ ਵਿੱਚ ਬੰਦ 25 ਸਾਲਾ ਆਕਾਸ਼ ਦੀ ਮੌਤ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਫ਼ਿਰੋਜ਼ਾਬਾਦ ਵਿੱਚ ਹੰਗਾਮਾ ਮਚ ਗਿਆ। ਦੱਸ ਦਈਏ ਕਿ ਨੌਜਵਾਨ ਚੋਰੀ ਦੇ ਇੱਕ ਮਾਮਲੇ ਵਿੱਚ ਜੇਲ੍ਹ ਅੰਦਰ ਸੀ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇ ਵਾਰਸਾਂ ਨੇ ਲਾਸ਼ ਨੂੰ ਹਿਮਾਯਾਪੁਰ ਚੌਰਾਹੇ 'ਤੇ ਰੱਖ ਕੇ ਜਾਮ ਲਗਾ ਦਿੱਤਾ। ਮੌਕੇ ’ਤੇ ਪੁੱਜੀ ਪੁਲਸ ਨੇ ਪਰਿਵਾਰਕ ਮੈਂਬਰਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹੰਗਾਮਾ ਹੋ ਗਿਆ। ਮਾਮਲਾ ਇੰਨਾ ਵੱਧ ਗਿਆ ਕਿ ਪੱਥਰਬਾਜ਼ੀ ਹੋ ਗਈ ਅਤੇ ਕਈ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ।

ਓਥੇ ਹੀ ਪੁਲਸ ਦਾ ਕਹਿਣਾ ਹੈ ਕਿ ਆਕਾਸ਼ ਦੀ ਮੌਤ ਬਿਮਾਰੀ ਕਾਰਨ ਜੇਲ੍ਹ ਵਿੱਚ ਹੋਈ ਹੈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਮੌਤ ਕੁੱਟਮਾਰ ਕਾਰਨ ਹੋਈ ਹੈ। ਹੰਗਾਮੇ ਦੌਰਾਨ ਮ੍ਰਿਤਕ ਦੇ ਵਾਰਸਾਂ ਅਤੇ ਸਥਾਨਕ ਲੋਕਾਂ ਨੇ ਪੁਲਸ ਦੀ ਕੁੱਟਮਾਰ ਕੀਤੀ। ਜਿਸ 'ਚ ਕੁਝ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਭੀੜ ਨੇ ਪੱਥਰਬਾਜ਼ੀ ਅਤੇ ਭੰਨਤੋੜ ਕੀਤੀ।

ਇਸ ਤੋਂ ਬਾਅਦ ਪੁਲਸ ਨੇ ਹਵਾ ਵਿੱਚ ਗੋਲੀ ਚਲਾ ਕੇ ਭੀੜ ਨੂੰ ਖਦੇੜ ਦਿੱਤਾ। ਦਸਣਯੋਗ ਹੈ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਆਕਾਸ਼ ਨੂੰ ਚੋਰੀ ਦੇ ਝੂਠੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਸੀ। ਆਕਾਸ਼ ਨੂੰ ਛੱਡਣ ਲਈ ਸੁਹਾਗਨਗਰ ਚੌਕੀ ਇੰਚਾਰਜ ਨੇ 50 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਨਾ ਦੇਣ 'ਤੇ ਆਕਾਸ਼ ਨੂੰ ਚੋਰੀ ਦੇ ਦੋਸ਼ 'ਚ 19 ਤਰੀਕ ਨੂੰ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ ਗਿਆ। ਨਾਲ ਹੀ ਥਾਣੇ 'ਚ ਆਕਾਸ਼ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਅਤੇ ਉਸ ਦੀ ਮੌਤ ਹੋ ਗਈ।

ਜੇਲ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਭਖਿਆ ਮਾਹੌਲਜੱਦ ਲਾਸ਼ ਨੂੰ ਪੋਸਟਮਾਰਟਮ ਲਈ ਲਿਆਂਦਾ ਗਿਆ ਤਾਂ ਦਲਿਤ ਭਾਈਚਾਰੇ ਦੇ ਲੋਕ ਇਕੱਠੇ ਹੋ ਗਏ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਥਾਣਾ ਸਾਊਥ ਇੰਚਾਰਜ ਸੁਹਾਗਨਗਰ ਚੌਕੀ ਇੰਚਾਰਜ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾਵੇ। ਭਾਰਤੀ ਜਨਤਾ ਪਾਰਟੀ ਦੇ ਸਦਰ ਦੇ ਵਿਧਾਇਕ ਮਨੀਸ਼ ਅਸੀਜਾ ਨੇ ਮੌਕੇ 'ਤੇ ਪਹੁੰਚ ਕੇ ਮੀਡੀਆ ਨੂੰ ਦੱਸਿਆ ਕਿ ਇਸ 'ਚ ਕਿਸੇ ਨਾਲ ਵੀ ਬੇਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ। ਜਦੋਂ ਆਕਾਸ਼ ਦੀ ਲਾਸ਼ ਦੇਖੀ ਤਾਂ ਉਸ ਦੇ ਨੱਕ 'ਚੋਂ ਖੂਨ ਨਿਕਲ ਰਿਹਾ ਸੀ।