by vikramsehajpal
ਨਵੀਂ ਦਿੱਲੀ,(ਦੇਵ ਇੰਦਰਜੀਤ): ਬੀਤੇ ਦਿਨੀ ਅੰਦੋਲਨ ਵਿਚ ਹਿੰਸਕ ਘਟਨਾਵਾਂ ਵਾਪਰਨ ਤੋਂ ਬਾਅਦ ਸਰਕਾਰ ਦਾ ਕਿਸਾਨਾਂ ਖਿਲਾਫ ਨਵਾਂ ਪੈਂਤਰਾ। ਦੱਸਣਯੋਗ ਹੈ ਕੀ ਸਿੰਘੂ, ਗਾਜ਼ੀਪੁਰ, ਟਿਕਰੀ ਬਾਰਡਰਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਦੇ ਫ਼ੈਸਲੇ ਮੁਤਾਬਕ ਸੁਰੱਖਿਆ ਦੇ ਮੱਦੇਨਜ਼ਰ 29 ਜਨਵਰੀ ਦੀ ਰਾਤ 11 ਵਜੇ ਤੋਂ 31 ਜਨਵਰੀ ਦੀ ਰਾਤ 11 ਵਜੇ ਤੱਕ ਇਨ੍ਹਾਂ ਇਲਾਕਿਆਂ 'ਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।