by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਈ ਜ਼ਿਲ੍ਹਿਆਂ ਦੀ ਪੁਲਿਸ ਵਲੋਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉੱਥੇ ਹੀ ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਇੰਟਰਨੈਟ ਸੇਵਾ ਬੰਦ ਸੀ । ਜਿਸ ਨੂੰ ਹੁਣ ਬਹਾਲ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਪੰਜਾਬ ਦੇ ਤਰਨਤਾਰਨ 'ਚ ਅੱਜ ਇੰਟਰਨੈਟ ਸੇਵਾ ਨੂੰ ਸ਼ੁਰੂ ਕੀਤਾ ਗਿਆ । ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਚੱਲ ਰਹੀ ਕਾਰਵਾਈ ਨੂੰ ਦੇਖਦੇ ਹੋਏ ਇੰਟਰਨੈਟ ਸੇਵਾ ਨੂੰ ਬੰਦ ਕੀਤਾ ਗਿਆ ਸੀ ਤਾਂ ਜੋ ਪੰਜਾਬ 'ਚ ਅਮਨ ਸ਼ਾਤੀ ਬਣੀ ਰਹੇ । ਤਰਨਤਾਰਨ ਜ਼ਿਲ੍ਹੇ 'ਚ ਵੱਡੀ ਗਿਣਤੀ 'ਚ ਪੁਲਿਸ ਦੀਆਂ ਟੀਮਾਂ ਨੂੰ ਤਾਇਨਾਤ ਕੀਤਾ ਗਿਆ। ਬੀਤੀ ਦਿਨੀਂ ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਹਰਿਆਣਾ ਦੇ ਸ਼ਾਹਬਾਦ ਤੋਂ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ,ਜਿਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਪੰਜਾਬ ਤੋਂ ਛੱਡ ਕੇ ਹਰਿਆਣਾ ਤੇ ਹੁਣ ਕਰੁਕਸ਼ੇਤਰ ਵੱਲ ਭੱਜ ਗਿਆ ਹੈ ।