by jagjeetkaur
ਕਿਸਾਨ ਅੰਦੋਲਨ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਪੰਜਾਬ ‘ਚ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸਣਯੋਗ ਹੈ ਕਿ ਪੰਜਾਬ-ਹਰਿਆਣਾ ਸਰਹੱਦ ਨਾਲ ਲੱਗਦੇ ਕਈ ਇਲਾਕਿਆਂ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਸਰਹੱਦ ਨਾਲ ਲੱਗਦੇ ਕਈ ਇਲਾਕਿਆਂ ‘ਚ ਇੰਟਰਨੈੱਟ ਦੀਆਂ ਸੇਵਾਵਾਂ ਬੰਦ ਰਹਿਣਗੀਆਂ। ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਟਿਆਲਾ, ਸੰਗਰੂਰ ਅਤੇ ਫ਼ਤਿਹਗੜ੍ਹ ਸਾਹਿਬ ‘ਚ ਇਹ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਪਟਿਆਲਾ 'ਚ ਸਮਾਣਾ, ਘਨੌਰ, ਸ਼ੁਤਰਾਣਾ, ਮਣੂਕ, ਲਹਿਰਾ, ਸੁਨਾਮ, ਛਾਜਲੀ ਵਿਖੇ ਇੰਟਰਨੈੱਟ ਦੀਆਂ ਸੇਵਾਵਾਂ ਪੂਰਨ ਤੌਰ 'ਤੇ ਬੰਦ ਰਹਿਣਗੀਆਂ।