by jaskamal
ਨਿਊਜ਼ ਡੈਸਕ ਰਿੰਪੀ ਸ਼ਰਮਾ : ਜਲੰਧਰ ਦੇ ਰਾਮਾ ਮੰਡੀ ਬਾਜ਼ਾਰ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਤੇਜ਼ ਰਫ਼ਤਾਰ ਕਾਰ ਚਾਲਕ ਨੇ ਇੱਕ ਮੋਟਰਸਾਈਕਲ ਤੇ ਸਕੂਟਰ ਸਵਾਰ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਦੌਰਾਨ 5 ਵਿਅਕਤੀ ਗੰਭੀਰ ਜਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ । ਦੱਸਿਆ ਜਾ ਰਿਹਾ ਕਾਰ ਚਾਲਕ ਤੇਜ਼ ਰਫ਼ਤਾਰ 'ਚ ਆ ਰਿਹਾ ਸੀ। ਉਸ ਦੀ ਕਾਰ ਬੇਕਾਬੂ ਹੋ ਗਈ ।ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਘਟਨਾ ਸਥਾਨ ਕੋਲ ਖੜ੍ਹੇ ਲੋਕਾਂ ਨੇ ਮੌਕੇ 'ਤੇ ਕਾਰ ਚਾਲਕ ਨੂੰ ਕਾਬੂ ਕਰ ਲਿਆ ਤੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਦਰਜ਼ ਕਰਕੇ ਦੋਸ਼ੀ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।