by jaskamal
ਨਿਊਜ਼ ਡੈਸਕ : IPL 2022 ਦਾ 51ਵਾਂ ਮੈਚ ਅੱਜ ਗੁਜਰਾਤ ਟਾਈਟਨਜ਼ (ਜੀਟੀ) ਤੇ ਮੁੰਬਈ ਇੰਡੀਅਨਜ਼ (ਐੱਮਆਈ) ਦਰਮਿਆਨ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ ''ਚ ਖੇਡਿਆ ਜਾ ਰਿਹਾ ਹੈ। ਅੰਕ ਸੂਚੀ 'ਚ ਚੋਟੀ ’ਤੇ ਚੱਲ ਰਹੀ ਗੁਜਰਾਤ ਟਾਈਟਨਜ਼ IPL ਦੀ ਪਲੇਅ ਆਫ ਦੀ ਦੌੜ ’ਚੋਂ ਬਾਹਰ ਹੋ ਚੁੱਕੀ ਮੁੰਬਈ ਇੰਡੀਅਨਜ਼ ਖ਼ਿਲਾਫ਼ ਆਪਣੇ ਸਿਖਰਲੇ ਬੱਲੇਬਾਜ਼ਾਂ ਦੀਆਂ ਕਮੀਆਂ ਨੂੰ ਦੂਰ ਕਰ ਕੇ ਤੇ ਜਿੱਤ ਦੀ ਲੈਅ ਵਾਪਸ ਹਾਸਲ ਕਰ ਕੇ ਪਲੇਆਫ 'ਚ ਥਾਂ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰੇਗੀ।
ਇਥੇ ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਨੇ ਗੁਜਰਾਤ ਨੂੰ 178 ਦੌੜਾਂ ਦਾ ਟੀਚਾ ਦਿੱਤਾ ਹੈ।