IPL T20 : ਕੋਲਕਾਤਾ ਨੇ ਪੰਜਾਬ ਨੂੰ ਦਿੱਤਾ 219 ਦੌੜਾਂ ਦਾ ਟੀਚਾ

by

ਕੋਲਕਾਤਾ (ਵਿਕਰਮ ਸਹਿਜਪਾਲ) : ਕੋਲਕਾਤਾ ਦੇ ਈਡਨ ਗਾਰਡਨ ਮੈਦਾਨ 'ਤੇ ਕਿੰਗਜ਼ ਇਲੈਵਨ ਪੰਜਾਬ ਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਆਈ. ਪੀ. ਐੱਲ. 2019 ਦਾ 6ਵਾਂ ਮੁਕਾਬਲਾ ਖੇਡਿਆ ਜਾ ਰਿਹਾ ਹੈ। ਜਿਸ 'ਚ ਪੰਜਾਬ ਨੇ ਟਾਸ ਜਿੱਤ ਕੇ ਕੋਲਕਾਤਾ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਲਈ ਕਿਹਾ। 


ਕੋਲਕਾਤਾ ਨਾਈਟ ਰਾਈਡਰਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪੰਜਾਬ ਨੂੰ 219 ਦੌੜਾਂ ਦਾ ਟੀਚਾ ਦਿੱਤਾ। ਕੋਲਕਾਤਾ ਨਾਈਟ ਰਾਈਡਰਜ਼ ਟੀਮ ਵਲੋਂ ਰਾਣਾ ਨੇ ਧਮਾਕੇਦਾਰ ਪਾਰੀ ਖੇਡਦਿਆ ਹੋਇਆ 33 ਗੇਂਦਾਂ 'ਚ 63 ਦੌੜਾਂ ਬਣਾਈਆਂ, ਜਿਸ 'ਚ 2 ਚੌਕੇ ਤੇ 7 ਛੱਕੇ ਸ਼ਾਮਲ ਹਨ।