
ਚੰਡੀਗੜ੍ਹ (ਰਾਘਵ): ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦੇ ਹੋਏ 2 ਆਈ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਰਕਾਰ ਦੇ ਗ੍ਰਹਿ ਮਾਮਲਿਆਂ ਵਿਭਾਗ ਨੇ ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਸਮੇਤ 2 ਏ. ਡੀ. ਜੀ. ਪੀ. ਦਾ ਤਬਾਦਲਾ ਕੀਤਾ ਹੈ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਕ ਆਈ. ਪੀ. ਐਸ. ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਲਾਇਆ ਗਿਆ ਹੈ, ਜੋ ਕਿ ਪਹਿਲਾਂ ਏ. ਡੀ. ਜੀ. ਪੀ. ਲਾਅ ਐਂਡ ਆਰਡਰ ਪੰਜਾਬ ਤਾਇਨਾਤ ਸਨ। ਉਹ ਜੀ. ਨਾਗੇਸ਼ਵਰ ਰਾਓ ਦੀ ਜਗ੍ਹਾ ਲੈਣਗੇ।
ਇਸ ਦੇ ਨਾਲ ਹੀ ਆਈ. ਪੀ. ਐੱਸ. ਜੀ. ਨਾਗੇਸ਼ਵਰ ਰਾਓ ਨੂੰ ਸੁਰਿੰਦਰ ਕੁਮਾਰ ਸ਼੍ਰੀਵਾਸਤਵ ਦੀ ਪੋਸਟ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਉਹ ਪਹਿਲਾਂ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਸਨ।