by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਸੋਸ਼ਲ ਮੀਡੀਆ 'ਤੇ ਬਿਨਾਂ ਦੇਖੇ -ਪਰਖੇ ਦੋਸਤੀ ਕਰਨੀ ਮਹਿੰਗੀ ਪੈ ਗਈ। ਦੱਸਿਆ ਜਾ ਰਿਹਾ ਇੱਕ ਕੁੜੀ ਨੇ ਆਪਣੇ ਦੋਸਤ ਦੇ ਘਰ ਜਾ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਕੁੜੀ ਦੇ ਪਿਤਾ ਦੀ ਸ਼ਿਕਾਇਤ 'ਤੇ ਮੰਜੈਲ ਸਿੰਘ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਕੁੜੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਕੁੜੀ ਦੀ ਦੋਸਤੀ ਮੰਜੈਲ ਸਿੰਘ ਨਾਲ ਹੋ ਗਈ ਤੇ ਦੋਵਾਂ ਨੇ ਹੁਣ ਵਿਆਹ ਕਰਵਾਉਣਾ ਸੀ ਪਰ ਮੰਜੈਲ ਸਿੰਘ ਨੇ ਆਪਣੇ ਪਰਿਵਾਰਿਕ ਮੈਬਰਾਂ ਦੇ ਕਹਿਣ 'ਤੇ ਕਿਸੇ ਹੋਰ ਕੁੜੀ ਨਾਲ ਮੰਗਣੀ ਕਰਵਾ ਲਈ। ਜਿਸ ਕਾਰਨ ਕੁੜੀ ਨੇ ਪ੍ਰੇਸ਼ਾਨ ਹੋ ਕੇ ਅੱਜ ਮੰਜੈਲ ਸਿੰਘ ਦੇ ਘਰ ਫਾਹਾ ਲਗਾ ਕੇ ਜੀਵਨ ਲੀਲਾ ਖ਼ਤਮ ਕਰ ਲਈ। ਜਾਣਕਾਰੀ ਅਨੁਸਾਰ ਕੁੜੀ ਦੀ ਇੰਸਟਾਗ੍ਰਾਮ ਤੇ ਮੰਜੈਲ ਸਿੰਘ ਨਾਲ ਦੋਸਤੀ ਹੋਈ ਸੀ। ਮ੍ਰਿਤਕ ਕੁੜੀ ਸਮਾਜ ਸ਼ਾਸਤਰ 'ਚ MA ਕਰ ਰਹੀ ਸੀ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।