by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਅੱਜ ਸਵੇਰੇ ਤੋਂ ਮੌਸਮ ਵਿੱਚ ਬਦਲਾਵ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਕਿ ਫਰਵਰੀ ਮਹੀਨੇ ਦੀ ਸ਼ੁਰੂਆਤ ਤੋਂ ਹੀ ਗਰਮੀ ਨੇ ਕਹਿਰ ਮਚਾਉਣਾ ਸ਼ੁਰੂ ਕਰ ਦੀਤਾ ਸੀ ਪਰ ਮਾਰਚ ਮਹੀਨੇ ਤੋਂ ਮੌਸਮ ਠੰਡਾ ਤੇ ਦੇਸ਼ ਦੇ ਕਈ ਰਾਜਾਂ 'ਚ ਭਾਰੀ ਬਾਰਿਸ਼ ਤੇ ਹਲਕੀ ਬਾਰਿਸ਼ ਹੁੰਦੀ ਦਿਖਾਈ ਦੇ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਆਉਣ ਵਾਲੇ ਅਗਲੇ 3 ਘੰਟਿਆਂ ਦੌਰਾਨ ਤੇਜ਼ ਹਵਾਵਾਂ ਤੇ ਮੀਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਜਲੰਧਰ, ਅੰਮ੍ਰਿਤਸਰ ,ਗੁਰਦਾਸਪੁਰ, ਲੁਧਿਆਣਾ ,ਮੋਗਾ ,ਤਰਨਤਾਰਨ 'ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ।