ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਨਫੋਰਸਮੈਂਟ ਟੀਮਾਂ ਨੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ 479.12 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਦੱਸਿਆ ਕਿ 32.40 ਕਰੋੜ ਰੁਪਏ ਦੀ 53.37 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਟੀਮਾਂ ਨੇ 352.16 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 31.16 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 3792 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਜਲਦ ਹੀ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2,553 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਗਿਆ ਹੈ। ਜਦੋਂ ਕਿ 133 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।