by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਵੀ ਕਾਰਵਾਈ ਜਾਰੀ ਹੈ। ਸਦਨ 'ਚ ਚੱਲ ਰਹੀ ਕਾਰਵਾਈ ਦੇ ਹਿੱਸੇ ਵਜੋਂ ਡਿਪਟੀ ਸਪੀਕਰ ਦੀ ਚੋਣ ਕੀਤੀ ਗਈ। ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਰੌੜੀ ਨੂੰ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਚੁਣ ਲਿਆ ਗਿਆ ਹੈ। ਜੈ ਕ੍ਰਿਸ਼ਨ ਰੌੜੀ ਗੜ੍ਹਸ਼ੰਕਰ ਸੀਟ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ।