ਪਟਿਆਲਾ (ਦੇਵ ਇੰਦਰਜੀਤ) : ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਆਪਣੀ ਰਿਹਾਇਸ਼ ਤੋਂ ਰਵਾਨਾ ਹੋਏ। ਉਨ੍ਹਾਂ ਨੇ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਰੀਬ ਅੱਧੇ ਘੰਟੇ ਤੱਕ ਚੱਲੀ। ਇਸ ਤੋਂ ਬਾਅਦ ਦੋਵੇਂ ਆਗੂ ਇਕੱਠੇ ਬਾਹਰ ਨਿਕਲੇ। ਨਵਜੋਤ ਸਿੰਘ ਸਿੱਧੂ ਨੇ ਮੁਲਾਕਾਤ ਮਗਰੋਂ ਮੀਡੀਆ ਨੂੰ ਦਿੱਤੇ ਬਿਆਨ 'ਚ ਕਿਹਾ ਕਿ ਸੁਨੀਲ ਜਾਖੜ ਹਮੇਸ਼ਾ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਡੀ ਦੋਹਾਂ ਦੀ ਜੋੜੀ ਹਿੱਟ ਅਤੇ ਫਿੱਟ ਰਹੇਗੀ।
ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਨਵਜੋਤ ਸਿੱਧੂ ਇਕ ਸੁਲਝੇ ਹੋਏ ਵਿਅਕਤੀ ਹਨ ਅਤੇ ਉਨ੍ਹਾਂ ਦੀਆਂ ਸ਼ੁੱਭਕਾਮਨਾਵਾਂ ਨਵਜੋਤ ਸਿੱਧੂ ਨਾਲ ਹਨ। ਦੱਸ ਦੇਈਏ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਲਾਏ ਜਾਣ ਦੇ ਐਲਾਨ ਮਗਰੋਂ ਬੀਤੇ ਦਿਨ ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਸ ਮਗਰੋਂ ਅੱਜ ਉਨ੍ਹਾਂ ਦੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਹੈ।ਉਧਰ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਸੁਲਝਾਉਣ ਦਾ ਯਤਨ ਕਰਨ ਲਈ ਹਰੀਸ਼ ਰਾਵਤ ਚੰਡੀਗੜ੍ਹ ਪਹੁੰਚ ਰਹੇ ਹਨ। ਇੱਥੇ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਗਲਤ ਫ਼ਹਿਮੀਆਂ ਨੂੰ ਦੂਰ ਕਰ ਸਕਦੇ ਹਨ।