by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਯੂਕਰੇਨ ਵਿੱਚ ਫਸੇ ਜਲੰਧਰ ਦੇ ਵਿਦਿਆਰਥੀਆਂ ਦੀ ਜਾਣਕਾਰੀ ਇਕੱਤਰ ਕਰਨ ਲਈ ਇੱਕ ਪਹਿਲੀ ਕਦਮੀ ਕੀਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਨੇ ਇੱਕ ਹੈਲਪਲਾਈਨ ਨੰਬਰ 0181-2224417 ਜਾਰੀ ਕੀਤਾ ਹੈ ਤਾਂ ਜੋ ਉੱਥੇ ਫਸੇ ਜ਼ਿਲ੍ਹੇ ਦੇ ਲੋਕਾਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਸਕੇ ਅਤੇ ਸੂਬਾ ਸਰਕਾਰ ਰਾਹੀਂ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਮੁਹੱਈਆ ਕਰਵਾਈ ਜਾ ਸਕੇ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਪਰਿਵਾਰਕ ਮੈਂਬਰ ਯੂਕਰੇਨ ਵਿੱਚ ਫਸੇ ਹੋਏ ਹਨ, ਉਹ ਇਸ ਹੈਲਪਲਾਈਨ 'ਤੇ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕ ਡੀਸੀ ਦਫ਼ਤਰ, ਕਮਰਾ ਨੰ. 22 ਦਫ਼ਤਰੀ ਸਮੇਂ ਦੌਰਾਨ ਜਿੱਥੇ ਉਹ ਯੂਕਰੇਨ ਵਿੱਚ ਫਸੇ ਆਪਣੇ ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਬਾਰੇ ਵੀ ਜਾਣਕਾਰੀ ਦੇ ਸਕਦੇ ਹਨ।