by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਜਨਾਲਾ 'ਚ ਹੋਈ ਹਿੰਸਾ ਨੂੰ ਦੇਖਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਪੁਲਿਸ ਦੇ ਸਾਰੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ । ਜਿਸ 'ਚ ਉਨ੍ਹਾਂ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਸ਼ੱਕੀ ਲੋਕਾਂ 'ਤੇ ਨਜ਼ਰ ਰੱਖਣ ਤੇ ਸ਼ਰਾਰਤੀ ਅਨਸਰਾਂ ਤੇ ਨਕੇਲ ਕੱਸਣ ਦੇ ਹੁਕਮ ਜਾਰੀ ਕੀਤੇ ਹਨ । ਪੁਲਿਸ ਕਮਿਸ਼ਨਰ ਚਾਹਲ ਨੇ ਕਿਹਾ ਕਿ ਸ਼ਹਿਰ 'ਚ ਲਾਅ ਐਂਡ ਆਰਡਰ ਨੂੰ ਹਰ ਹਾਲਤ 'ਚ ਕਾਇਮ ਰੱਖਿਆ ਜਾਵੇਗਾ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੁਲਿਸ ਦੇ ਉੱਚ ਅਧਿਕਾਰੀ ਆਪਣੇ -ਆਪਣੇ ਸਬ ਡਿਵੀਜ਼ਨਾਂ 'ਚ ਖੁਦ ਰਾਤ ਨੂੰ ਫੀਲਡ ਵਿੱਚ ਨਿਕਲ ਕੇ ਸੁਰੱਖਿਆ ਦਾ ਜਾਇਜ਼ਾ ਲੈਣਗੇ ।