by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਜੇਕਰ ਤੁਸੀਂ ਕਿਸੇ ਜ਼ਰੂਰੀ ਕੰਮ ਲਈ ਘਰੋਂ ਬਾਹਰ ਜਾ ਰਹੇ ਹੋ ਤਾਂ ਸਬਧਨ ਹੋ ਜਾਓ! ਦੱਸਿਆ ਜਾ ਰਿਹਾ 26 ਜਨਵਰੀ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਵਲੋਂ ਕਈ ਰਾਹਾਂ ਨੂੰ ਬੰਦ ਕਰ ਦਿੱਤਾ ਗਿਆ। ਪੁਲਿਸ ਵਲੋਂ ਕਈ ਥਾਵਾਂ 'ਤੇ ਨਾਕਾਬੰਦੀ ਵੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਗੁਰੂ ਗੋਬਿੰਦ ਸਿੰਘ ਸਟੇਡੀਅਮ 3 ਦਿਨ ਲਈ ਸਵੇਰੇ 7 ਵਜੇ ਤੋਂ 12 ਵਜੇ ਤੱਕ ਬੰਦ ਰਹੇਗਾ। ਪੁਲਿਸ ਅਧਿਕਾਰੀਆਂ ਨੇ ਕਨੈਕਟਿੰਗ ਰੋਡ ਵਿੱਚ ਕਾਲੋਨੀਆਂ 'ਚੋ ਨਿਕਲਦੀਆਂ ਸੜਕਾਂ ਨੂੰ ਗੇਟ ਲਗਾ ਕੇ ਬੰਦ ਕਰ ਦਿੱਤਾ ਗਿਆ। ਟ੍ਰੈਫਿਕ ਪੁਲਿਸ ਵਲੋਂ ਲੋਕਾਂ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਸੜਕਾਂ ਦੇ ਬੰਦ ਹੋਣ ਕਰਨ ਲੋਕਾਂ ਨੂੰ ਭਾਰੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ ।