ਰਿਆਸੀ (ਰਾਘਵ) : ਜੰਮੂ-ਕਸ਼ਮੀਰ ਦੇ ਰਿਆਸੀ 'ਚ ਵੀਰਵਾਰ ਨੂੰ ਇਕ ਵਾਹਨ ਫਿਸਲ ਕੇ ਖਾਈ 'ਚ ਡਿੱਗ ਗਿਆ। ਇਸ ਹਾਦਸੇ 'ਚ ਇਕ ਨਾਬਾਲਗ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ 'ਚ ਇਕ ਵਾਹਨ ਸੜਕ ਤੋਂ ਫਿਸਲ ਕੇ ਟੋਏ 'ਚ ਡਿੱਗ ਗਿਆ, ਜਿਸ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਉਥੇ ਦੋ ਲੋਕ ਜ਼ਖਮੀ ਹੋ ਗਏ।
ਹਾਦਸੇ ਦਾ ਕਾਰਨ ਦੱਸਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਮਹੋਰ ਦੇ ਗੰਜੋਟੇ ਇਲਾਕੇ 'ਚ ਡਰਾਈਵਰ ਨੇ SUV ਕਾਰ 'ਤੇ ਕੰਟਰੋਲ ਗੁਆ ਦਿੱਤਾ, ਜਿਸ ਤੋਂ ਬਾਅਦ ਗੱਡੀ ਸੜਕ ਤੋਂ ਫਿਸਲ ਗਈ, ਪਹਾੜੀ ਵੱਲ ਰੁੜ੍ਹ ਗਈ ਅਤੇ ਡੂੰਘੀ ਖੱਡ 'ਚ ਜਾ ਡਿੱਗੀ। ਉਨ੍ਹਾਂ ਦੱਸਿਆ ਕਿ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ ਜ਼ਖ਼ਮੀਆਂ ਨੂੰ ਰਿਆਸੀ ਦੇ ਜ਼ਿਲ੍ਹਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਤਿੰਨ ਜ਼ਖ਼ਮੀਆਂ ਵਿੱਚੋਂ ਇੱਕ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 40 ਸਾਲਾ ਮੰਜ਼ੂਰ ਅਹਿਮਦ (ਅਧਿਆਪਕ), ਉਸ ਦੀ 10 ਸਾਲਾ ਬੇਟੀ ਉਲਫਤ ਜਾਨ, 42 ਸਾਲਾ ਗੁਲਾਮ ਮੋਹੀਉਦੀਨ ਅਤੇ ਉਸ ਦੇ 28 ਸਾਲਾ ਪੁੱਤਰ ਬਸ਼ੀਰ ਅਹਿਮਦ ਵਜੋਂ ਹੋਈ ਹੈ। ਸਾਰੇ ਮਹੂਰ ਤਹਿਸੀਲ ਦੇ ਵਸਨੀਕ ਹਨ।