by jagjeetkaur
ਲੁਧਿਆਣਾ, 24 ਅਪ੍ਰੈਲ 2024 – ਪੰਜਾਬ ਦੇ ਲੁਧਿਆਣਾ ਵਿੱਚ ਇੱਕ ਹੋਟਲ ਕਾਰੋਬਾਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਅਸਤੀਫਾ ਦੇ ਦਿੱਤਾ ਹੈ। ਜੱਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਜੱਸੀ ਲੁਧਿਆਣਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਸਨ। ਪਰ ਪਾਰਟੀ ਨੇ ਜੱਸੀ ‘ਤੇ ਭਰੋਸਾ ਜਤਾਉਣ ਦੀ ਬਜਾਏ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦੇ ਦਿੱਤੀ। ਜਿਸ ਕਾਰਨ ਜੱਸੀ ਪਾਰਟੀ ਤੋਂ ਨਾਰਾਜ਼ ਸੀ। ਇਸ ਸਬੰਧੀ ਗੱਲਬਾਤ ਦੌਰਾਨ ਖੰਗੂੜਾ ਨੇ ਕਿਹਾ ਕਿ ਉਨ੍ਹਾਂ ਨੇ 2 ਸਾਲ ਆਮ ਆਦਮੀ ਪਾਰਟੀ ‘ਚ ਕੰਮ ਕੀਤਾ ਹੈ। ਉਸ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ। ਉਹ ਆਉਣ ਵਾਲੇ ਸਮੇਂ ਵਿੱਚ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ।