by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ CM ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਮੁਲਾਕਾਤ ਤੋਂ ਬਾਅਦ ਦਾਦੂਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਨਵੇਂ ਏ ਜੀ ਵਿਨੋਦ ਘਈ ਨੂੰ ਬਦਲਿਆ ਜਾਵੇ ਕਿਉਂਕਿ ਵਿਨੋਦ ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਕੇਸ ਲੜ ਰਹੇ ਹਾਂ ਇਸ ਦੇ ਨਾਲ ਹੀ ਕੇਂਦਰ ਸਰਕਾਰ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਕੋਟਕਪੂਰਾ ਬਰਗਾੜੀ ਮਾਮਲੇ ਵਿੱਚ ਹਾਲੇ ਤੱਕ ਇਨਸਾਫ਼ ਨਹੀਂ ਮਿਲਿਆ ਹੈ। ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਵੀ ਮੁੱਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਰੱਖਿਆ ਹੈ। ਦਾਦੂਵਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਗੁਰਦੁਆਰਿਆਂ ਵਿੱਚ ਤਿਰੰਗਾ ਲਹਿਰਾਉਣ ਦੀ ਗੱਲ ਨਹੀ ਆਖੀ ਹੈ। ਅਜਿਹੀਆਂ ਅਫਵਾਹਾਂ ਤੋਂ ਬਚਣਾ ਚਾਹੀਦਾ ਹੈ।